September 10, 2026, 6:05 pm
----------- Advertisement -----------
HomeNewsLatest Newsਚੰਦਰਯਾਨ-3 ਦੇ ਲਾਂਚ ਤੋਂ ਪਹਿਲਾਂ ਤਿਰੁਮਾਲਾ ਮੰਦਰ ਪਹੁੰਚੇ ਇਸਰੋ ਦੇ ਵਿਗਿਆਨੀ, ਕੀਤੀ...

ਚੰਦਰਯਾਨ-3 ਦੇ ਲਾਂਚ ਤੋਂ ਪਹਿਲਾਂ ਤਿਰੁਮਾਲਾ ਮੰਦਰ ਪਹੁੰਚੇ ਇਸਰੋ ਦੇ ਵਿਗਿਆਨੀ, ਕੀਤੀ ਪੂਜਾ

Published on

----------- Advertisement -----------

ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਟੇਸ਼ਨ ਤੋਂ ਚੰਦਰਯਾਨ-3 ਦੇ ਲਾਂਚ ਲਈ 25:30 ਘੰਟੇ ਦੀ ਕਾਊਂਟਡਾਊਨ ਵੀਰਵਾਰ ਨੂੰ ਦੁਪਹਿਰ 1.05 ਵਜੇ ਤੇ ਸ਼ੁਰੂ ਹੋ ਗਈ। ਲਾਂਚਿੰਗ ਸ਼ੁੱਕਰਵਾਰ ਨੂੰ ਦੁਪਹਿਰ 2:35 ਵਜੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਹੋਵੇਗੀ। ਚੰਦਰਯਾਨ-3 ਦੇ ਲਾਂਚ ਤੋਂ ਪਹਿਲਾਂ ਵੀਰਵਾਰ ਸਵੇਰੇ ਵਿਗਿਆਨੀਆਂ ਨੇ ਤਿਰੁਮਾਲਾ ਦੇ ਸ਼੍ਰੀ ਵੈਂਕਟੇਸ਼ਵਰ ਮੰਦਰ ‘ਚ ਪੂਜਾ ਕੀਤੀ। ਚੰਦਰਯਾਨ-3 ਨੂੰ ਦੇਸ਼ ਦੇ ਅਭਿਲਾਸ਼ੀ ਚੰਦਰ ਮਿਸ਼ਨ ਦੇ ਤਹਿਤ 14 ਜੁਲਾਈ ਨੂੰ ਦੁਪਹਿਰ 2:35 ਵਜੇ ਲਾਂਚ ਕੀਤਾ ਜਾਵੇਗਾ।
ਮੰਦਰ ਪਹੁੰਚੀ ਵਿਗਿਆਨਕ ਟੀਮ ‘ਚ ਤਿੰਨ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਸਨ, ਜਿਨ੍ਹਾਂ ਦੇ ਵੀਰਵਾਰ ਸਵੇਰੇ ਮੰਦਰ ਪਹੁੰਚਣ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਆਈਆਂ ਹਨ। ਤਿਰੁਮਾਲਾ ਤਿਰੂਪਤੀ ਦੇਵਸਥਾਨਮ (TTD) ਦੇ ਇੱਕ ਅਧਿਕਾਰੀ ਨੇ ਵੀ ਟੀਮ ਦੇ ਮੰਦਰ ਪਹੁੰਚਣ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਚੰਦਰਮਾ ‘ਤੇ ਯਾਨ ਦੀ ”ਸਾਫਟ ਲੈਂਡਿੰਗ” ਕਰਨ ਯਾਨੀ ਵਾਹਨ ਨੂੰ ਸੁਰੱਖਿਅਤ ਤਰੀਕੇ ਨਾਲ ਉਤਾਰਨ ਦਾ ਇਸਰੋ ਦਾ ਇਹ ਮਿਸ਼ਨ ਜੇਕਰ ਸਫਲ ਹੋ ਜਾਂਦਾ ਹੈ ਤਾਂ ਭਾਰਤ ਉਨ੍ਹਾਂ ਚੁਣੇ ਹੋਏ ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਹੋ ਜਾਵੇਗਾ, ਜੋ ਅਜਿਹਾ ਕਰ ਸਕਣ ਚ ਸਫਲ ਹੋਏ ਹਨ। ਇਸ ਲਈ ਦੇਸ਼ ਦੇ ਅਭਿਲਾਸ਼ੀ ਚੰਦਰ ਮਿਸ਼ਨ ਦੇ ਤਹਿਤ ਚੰਦਰਯਾਨ-3 ਨੂੰ ‘ਫੈਟ ਬੁਆਏ’ LVM-M4 ਰਾਕੇਟ ਦੁਆਰਾ ਲਿਜਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...