July 1, 2026, 11:12 pm
----------- Advertisement -----------
HomeNewsLatest Newsਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ...

ਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 13 ਜੁਲਾਈ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਰਾਹੀਂ ਮੈਡੀਕਲ ਬਿੱਲਾਂ ਦੀ ਕਾਰਜਬਾਦ ਪ੍ਰਵਾਨਗੀ ਅਤੇ ਤਸਦੀਕ ਸੀਮਾ ਨੂੰ ਦੁੱਗਣਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਉਠਾਏ ਗਏ 1 ਲੱਖ ਰੁਪਏ ਤੱਕ ਦੇ ਮੈਡੀਕਲ ਬਿੱਲਾਂ ਦੀ ਤਸਦੀਕ ਕਰਨ ਅਤੇ ਕਾਰਜਬਾਦ ਪ੍ਰਵਾਨਗੀ ਦੇਣ ਦਾ ਅਧਿਕਾਰ ਹੋਵੇਗਾ।

ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਆ ਰਹੀਆਂ ਦਿੱਕਤਾਂ ਨੂੰ ਮੁੱਖ ਰੱਖਦੇ ਹੋਏ ਵਿੱਤ ਵਿਭਾਗ ਨੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਭੇਜੀ ਗਈ ਤਜਵੀਜ ਨੂੰ ਮੰਨਜੂਰੀ ਦੇ ਦਿੱਤੀ ਹੈ। । ਉਨ੍ਹਾਂ ਕਿਹਾ ਕਿ ਮੈਡੀਕਲ ਬਿੱਲਾਂ ਦੇ ਨਿਪਟਾਰੇ ਸਬੰਧੀ ਪ੍ਰਕ੍ਰਿਆ ਦੇ ਵਿਕੇਂਦਰੀਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਲਏ ਗਏ ਇਸ ਫੈਸਲੇ ਨਾਲ ਮੈਡੀਕਲ ਕਲੇਮਾਂ, ਬਿੱਲਾਂ ਦੀ ਪ੍ਰਤੀ-ਪੂਰਤੀ ਅਤੇ ਨਿਪਟਾਰੇ ਵਿੱਚ ਤੇਜੀ ਆਵੇਗੀ। ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਸਾਲ 2010 ਵਿੱਚ ਵਿੱਤ ਵਿਭਾਗ ਵੱਲੋਂ ਨਿੱਜੀ ਹਸਪਤਾਲਾਂ ਦੇ 25000 ਹਜਾਰ ਰੁਪਏ ਤੱਕ ਦੇ ਮੈਡੀਕਲ ਬਿੱਲਾਂ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦਿੱਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਪਰ ਇਸ ਤੋਂ ਬਾਅਦ ਇਲਾਜ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੂੰ ਦੇਖਦਿਆਂ ਕਿਸੇ ਨੇ ਵੀ ਮੁਲਾਜ਼ਮਾਂ ਦੇ ਹਿੱਤ ਵਿੱਚ ਇਸ ਹੱਦ ਨੂੰ ਵਧਾਉਣ ਸਬੰਧੀ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਗਠਨ ਉਪਰੰਤ 12 ਸਾਲ ਬਾਅਦ ਮਈ 2022 ਵਿੱਚ ਹੀ ਇਸ ਹੱਦ ਨੂੰ ਦੁੱਗਣਾ ਕਰਦਿਆਂ ਨਿੱਜੀ ਹਸਪਤਾਲਾਂ ਦੇ ਇਲਾਜ ਦੇ 50,000 ਰੁਪਏ ਤੱਕ ਦੇ ਮੈਡੀਕਲ ਬਿੱਲਾਂ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦਿੱਤੇ ਗਏ ਅਤੇ ਇਸ ਤੋਂ ਵੱਧ ਦੇ ਮੈਡੀਕਲ ਬਿੱਲਾਂ ਦੀ ਕਾਰਜਬਾਦ ਮੰਨਜੂਰੀ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵੱਲੋਂ ਕਰਨ ਦੀ ਵਿਵਸਥਾ ਕੀਤੀ ਗਈ।

ਵਿੱਤ ਮੰਤਰੀ ਨੇ ਕਿਹਾ ਕਿ ਬੀਤੇ ਵਰ੍ਹੇ ਮੈਡੀਕਲ ਬਿੱਲਾਂ ਦੀ ਸਿਵਲ ਸਰਜਨ ਰਾਹੀਂ ਕਾਰਜ਼ਬਾਦ ਪ੍ਰਵਾਨਗੀ ਅਤੇ ਵੈਰੀਫਿਕੇਸ਼ਨ ਦੀ ਹੱਦ ਨੂੰ ਦੁੱਗਣਾ ਕਰਨ ਦੇ ਬਾਵਜੂਦ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਦੇ ਦਫਤਰ ਵਿਖੇ ਮੈਡੀਕਲ ਬਿੱਲਾਂ ਦੀ ਪੈਡੈਂਸੀ ਵੱਧਦੀ ਜਾ ਰਹੀ ਸੀ, ਜਿਸ ਕਾਰਨ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਅਜੇ ਵੀ ਆਪਣੇ ਬਿੱਲ ਸਮੇਂ ਸਿਰ ਨਾ ਕਲੀਅਰ ਹੋਣ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਹੱਦ 50000 ਰੁਪਏ ਤੋਂ ਦੁੱਗਣੀ ਕਰਕੇ 1 ਲੱਖ ਰੁਪਏ ਕਰਨ ਨਾਲ ਸਮੁੱਚੀ ਪ੍ਰਕ੍ਰਿਆ ਵਿੱਚ ਤੇਜੀ ਆਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਕੰਮਕਾਜ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਰਾਜ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਇਮਾਨਦਾਰੀ, ਤਨਦੇਹੀ ਅਤੇ ਸੁਹਿਦਰਤਾ ਨਾਲ ਨਿਭਾਉਂਦਿਆਂ ਇਸ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...