November 17, 2026, 4:49 am
----------- Advertisement -----------
HomeNewsLatest Newsਮੁੱਖ ਮੰਤਰੀ ਦਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ

ਮੁੱਖ ਮੰਤਰੀ ਦਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ

Published on

----------- Advertisement -----------

ਫ਼ਿਰੋਜ਼ਪੁਰ, 14 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਪਿੰਡ ਨਿਹਾਲਾ ਲਵੇਰਾ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਪੱਧਰ ‘ਤੇ ਕੋਸ਼ਿਸ਼ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਲੋੜਵੰਦ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਯਕੀਨੀ ਬਣਾਉਣ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਈਂ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ ‘ਤੇ ਇਹ ਪਨੀਰੀ ਅੰਨਦਾਤਿਆਂ ਨੂੰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਵਿੱਚ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਹੌਸਲਾ ਤੇ ਲਾਮਿਸਾਲ ਸਾਹਸ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਅਦੁੱਤੀ ਜਜ਼ਬੇ ਦੀ ਬਖ਼ਸ਼ਿਸ਼ ਹੈ, ਜਿਸ ਕਾਰਨ ਪੰਜਾਬੀ ਹਰੇਕ ਮੁਸ਼ਕਲ ਵਿੱਚੋਂ ਨਿਕਲ ਕੇ ਅੱਜ ਇੱਥੋਂ ਤੱਕ ਪੁੱਜੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਦੀ ਸਾਂਝ ਅਤੇ ਸਦਭਾਵਨਾ ਦਿਖਾਉਂਦਿਆਂ ਇਕ ਦੂਜੇ ਦੀ ਮਦਦ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...