July 29, 2026, 7:10 pm
----------- Advertisement -----------
HomeNewsLatest Newsਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ...

ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ : ਅਨਮੋਲ ਗਗਨ ਮਾਨ

Published on

----------- Advertisement -----------

ਚੰਡੀਗੜ੍ਹ, 14 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਲੇਬਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਉਸਾਰੀ ਕਿਰਤੀਆਂ ਨੂੰ ਵੇਧੇਰੇ ਲਾਭ ਦੇਣ ਦੇ ਮੰਤਵ ਨਾਲ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਸੁਖਾਲਾ ਬਣਾਇਆ ਜਾਵੇਗਾ । ਉਨ੍ਹਾ ਕਿਹਾ ਕਿ ਹੁਣ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਦਿਆ ਸਾਰ ਹੀ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਉਸਾਰੀ ਕਿਰਤੀਆ ਦੀ ਸਹੂਲਤ ਲਈ ਇੱਕ ਮੋਬਾਇਲ ਐਪ ‘ਪੰਜਾਬ ਕਿਰਤੀ ਸਹਾਇਕ’ ਉਪਲਬਧ ਹੈ । ਉਨ੍ਹਾਂ ਕਿਹਾ ਕਿ ਇਸ ਮੋਬਾਇਲ ਐਪ ਤੇ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦੇ ਹਨ ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨਕਸਾਨ ਕਰਕੇ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ ।

ਮੰਤਰੀ ਨੇ ਸੂਬੇ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਆਪਣੀ ਰਜਿਸਟ੍ਰੇਸ਼ਨ ਕਰਵਾਉਣ । ਉਨਾਂ ਕਿਹਾ ਕਿ ਸੂਬਾ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...