ਸੁਰੀਲੀ ਆਵਾਜ਼ ਦੇ ਮਾਲਕ ਅਤੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।ਪਿਛਲੇ ਕਈ ਦਿਨਾਂ ਤੋਂ ਛਿੰਦਾ ਦਾ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਦੀਪ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪਰ ਜਦੋਂ ਉੱਥੇ ਵੀ ਉਨ੍ਹਾਂ ਦੀ ਹਾਲਤ ਚ ਕੋਈ ਸੁਧਾਰ ਨਾ ਹੋਇਆ ਤਾਂ ਸ਼ਨੀਵਾਰ ਨੂੰ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ਦੀ ਸਲਾਹ ਨਾਲ ਸੁਰਿੰਦਰ ਛਿੰਦਾ ਨੂੰ ਡੀਐਮਸੀ ਲੁਧਿਆਣਾ ਵਿੱਚ ਦਾਖਲ ਕਰਵਾਇਆ। ਜਿੱਥੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕ ਸੁਰਿੰਦਰ ਛਿੰਦਾ ਦੀ ਚੰਗੀ ਸਿਹਤ ਲਈ ਅਰਦਾਸ ਕਰ ਰਹੇ ਹਨ। ਇਸ ਦੇ ਨਾਲ ਹੀ ਡਾਕਟਰ ਛਿੰਦਾ ਦੇ ਜਲਦੀ ਠੀਕ ਹੋਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ।

ਦੱਸ ਦਈਏ ਕਿ ਸੁਰਿੰਦਰ ਛਿੰਦਾ ਦੀ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਕਈ ਮਸ਼ਹੂਰ ਚਿਹਰੇ ਉਨ੍ਹਾਂ ਨੂੰ ਮਿਲਣ ਆਏ। ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ, ਬੱਬੂ ਮਾਨ, ਹੌਬੀ ਧਾਲੀਵਾਲ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਸੁਰਿੰਦਰ ਛਿੰਦਾ ਦੀ ਹਾਲ ਚਾਲ ਜਾਣਿਆ।












