ਪੰਜਾਬ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸੁਲਤਾਨਵਿੰਡ ਥਾਣੇ ‘ਚ ਮਾਮਲਾ ਦਰਜ ਹੋਇਆ ਹੈ। ਧਾਰਾ 188 ਆਈਪੀਸੀ ਤੇ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੇ ਮਹਾਂਮਾਰੀ ਰੋਗ ਐਕਟ 1897 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬਿਕਰਮ ਮਜੀਠੀਆ ਦਾ ਅੰਮ੍ਰਿਤਸਰ ਪੁੱਜਣ ‘ਤੇ ਅਕਾਲੀ ਵਰਕਰਾਂ ਨੇ ਵੱਡਾ ਇਕੱਠ ਕਰਕੇ ਸਵਾਗਤ ਕੀਤਾ ਸੀ। ਕੋਰੋਨਾ ਦੇ ਕਹਿਰ ਕਰਕੇ ਪੰਜਾਬ ਵਿੱਚ ਸਖਤ ਕੋਵਿਡ ਨਿਯਮ ਲਾਗੂ ਹਨ। ਇਸ ਲਈ ਕੋਈ ਵੀ ਜਨਤਕ ਇਕੱਠ ਨਹੀਂ ਕੀਤਾ ਜਾ ਸਕਦਾ।













