October 5, 2026, 4:48 pm
----------- Advertisement -----------
HomeNewsBreaking Newsਬਿਕਰਮ ਮਜੀਠੀਆ ਮੁੜ SIT ਅੱਗੇ ਹੋਏ ਪੇਸ਼

ਬਿਕਰਮ ਮਜੀਠੀਆ ਮੁੜ SIT ਅੱਗੇ ਹੋਏ ਪੇਸ਼

Published on

----------- Advertisement -----------

ਚੰਡੀਗੜ੍ਹ, 16 ਜਨਵਰੀ 2022 – ਡਰੱਗਜ਼ ਮਾਮਲੇ ਵਿਚ ਨਾਮਜ਼ਦ ਬਿਕਰਮ ਸਿੰਘ ਮਜੀਠੀਆ ਅੱਜ ਮੁੜ ਜਾਂਚ ਟੀਮ ਅੱਗੇ ਪੇਸ਼ ਹੋਏ ਹਨ। ਜਿਸ ਦੇ ਲਈ ਮਜੀਠੀਆ ਫ਼ੇਜ਼ ਚਾਰ ਮੋਹਾਲੀ ਥਾਣਾ ਸਟੇਟ ਕ੍ਰਾਈਮ ਵਿਖੇ ਪਹੁੰਚ ਗਏ ਹਨ। ਇੱਥੇ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਨੂੰ ਮੋਹਾਲੀ ਸਟੇਟ ਕ੍ਰਾਈਮ ਬ੍ਰਾਂਚ ‘ਚ ਪੇਸ਼ ਹੋਣ ਲਈ ਕਿਹਾ ਸੀ।

ਐਸਆਈਟੀ ਅੱਗੇ ਬਿਕਰਮ ਸਿੰਘ ਮਜੀਠੀਆ ਦੀ ਅੱਜ ਦੂਜੀ ਪੇਸ਼ੀ ਹੈ। ਪਹਿਲਾਂ ਮਜੀਠੀਆ 12 ਜਨਵਰੀ ਨੂੰ ਵੀ ਐਸਆਈਟੀ ਅੱਗੇ ਪੇਸ਼ ਹੋਏ ਸਨ। ਜਿਸ ਦੌਰਾਨ ਐਸਆਈਟੀ ਵੱਲੋਂ ਮਜੀਠੀਆ ਕੋਲੋਂ 2 ਕਰੀਬ ਘੰਟੇ ਪੁੱਛਗਿੱਛ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਤਾਂ ਦੇ ਦਿੱਤੀ ਗਈ ਸੀ, ਪਰ ਅਦਾਲਤ ਵੱਲੋਂ ਮਜੀਠੀਆ ‘ਨੂੰ ਜ਼ਮਾਨਤ ਅੱਧੀ ਦਰਜਨ ਤੋਂ ਵੱਧ ਸ਼ਰਤਾਂ ‘ਤੇ ਦਿੱਤੀ ਗਈ ਹੈ। ਪੜ੍ਹੋ ਕੀ ਨੇ ਸ਼ਰਤਾਂ….?

  • ਮਜੀਠੀਆ ਪਟੀਸ਼ਨਰ ਸੁਣਵਾਈ ਦੀ ਅਗਲੀ ਤਾਰੀਕ ਯਾਨੀ 18 ਜਨਵਰੀ 2022 ਤੱਕ ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ
  • ਜਦੋਂ ਵੀ ਜਾਂਚ ਲਈ ਲੋੜ ਹੋਵਗੀ, ਮਜੀਠੀਆ ਜਾਂਚ ਏਜੰਸੀ ਅੱਗੇ ਪੇਸ਼ ਹੋਣਗੇ
  • ਮਜੀਠੀਆ ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ ਜੋ ਹਰ ਸਮੇਂ ਆਨ ਰਹੇਗਾ ਤੇ ਉਪਲਬਧ ਹੋਵੇਗਾ
  • ਮਜੀਠੀਆ ਸਿੱਧੇ ਜਾਂ ਅਸਿੱਧੇ ਤੌਰ ’ਤੇ ਕਿਸੇ ਵੀ ਗਵਾਹ ਜਾਂ ਕੇਸ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਸੰਪਰਕ ਨਹੀਂ ਕਰਨਗੇ
  • ਮਜੀਠੀਆ ਜ਼ਾਚ ਏਜੰਸੀ ਦੇ ਨਾਲ ਵਟਸਐਪ ਰਾਹੀਂ ਆਪਣੀ ਲਾਈਵ ਲੋਕੇਸ਼ਨ ਵੀ ਸ਼ੇਅਰ ਕਰਨਗੇ
  • ਮਜੀਠੀਆ ਧਾਰਾ 438(2) ਸੀਆਰ ਪੀ ਸੀ ਵਿਚ ਦਿੱਤੀਆਂ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨਗੇ

ਬਿਕਰਮ ਮਜੀਠੀਆ ਦੇ ਡਰੱਗਜ਼ ਮਾਮਲੇ ਦੀ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...