ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਹਿਮ ਮੀਟਿੰਗ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11 ਵਜੇ ਦੇ ਕਰੀਬ ਹੋਵੇਗੀ। ਜਿਸ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਹਿੱਸਾ ਲੈਣਗੇ। ਐਨਸੀਬੀ ’ਤੇ ਆਧਾਰਿਤ ਇਸ ਮੀਟਿੰਗ ਵਿੱਚ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਨੂੰ ਲੈਕੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਬਣਨ ਜਾ ਰਹੇ ਐਨਸੀਬੀ ਖੇਤਰੀ ਦਫ਼ਤਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਕਿਉਂਕਿ ਇਹ ਪ੍ਰੋਗਰਾਮ ਐਨਸੀਬੀ ਵੱਲੋਂ ਕਰਵਾਇਆ ਜਾ ਰਿਹਾ ਹੈ, ਇਸ ਲਈ ਸੰਭਵ ਹੈ ਕਿ ਇਸ ਵਿੱਚ ਨਸ਼ਿਆਂ ਬਾਰੇ ਹੀ ਚਰਚਾ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਕਿਸਤਾਨ ਤੋਂ ਆ ਰਹੀ ਡਰੱਗ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਬਾਰੇ ਵੀ ਗੱਲ ਕਰਨਗੇ।
----------- Advertisement -----------
ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੀ.ਐਮ ਮਾਨ ਵਿਚਾਲੇ ਅਹਿਮ ਮੀਟਿੰਗ ਅੱਜ
Published on
----------- Advertisement -----------
----------- Advertisement -----------











