June 12, 2026, 6:18 pm
----------- Advertisement -----------
HomeNewsBreaking Newsਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਨੇ ਵਧਾਈ ਚਿੰਤਾ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਨੇ ਵਧਾਈ ਚਿੰਤਾ, ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

Published on

----------- Advertisement -----------

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅੱਜ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਸੂਬੇ ‘ਚ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਕਿ ਹੜ੍ਹ ਕਾਰਨ ਸੂਬੇ ‘ਚ 32 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 3 ਲੋਕ ਲਾਪਤਾ ਹਨ।
ਜਾਣਕਾਰੀ ਅਨੁਸਾਰ ਹੁਣ ਤੱਕ 26 ਹਜ਼ਾਰ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। 148 ਰਾਹਤ ਕੈਂਪਾਂ ਵਿੱਚ 3,731 ਲੋਕ ਰਹਿ ਰਹੇ ਹਨ। 15 ਜ਼ਿਲ੍ਹੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੋਪੜ, ਪਟਿਆਲਾ, ਮੋਗਾ, ਲੁਧਿਆਣਾ, ਮੋਹਾਲੀ, ਨਵਾਂਸ਼ਹਿਰ, ਫਾਜ਼ਿਲਕਾ, ਜਲੰਧਰ, ਕਪੂਰਥਲਾ ਅਤੇ ਸੰਗਰੂਰ ਹੜ੍ਹਾਂ ਨਾਲ ਪ੍ਰਭਾਵਿਤ ਹਨ। ਉਨ੍ਹਾਂ ਦੇ 1,414 ਪਿੰਡਾਂ ਵਿੱਚ ਹੜ੍ਹ ਦਾ ਪਾਣੀ ਦਾਖ਼ਲ ਹੋ ਗਿਆ ਹੈ।
ਦੱਸ ਦਈਏ ਕਿ ਹੜ੍ਹਾਂ ਦੀ ਸਥਿਤੀ ਤੋਂ ਉੱਭਰ ਰਹੇ ਪੰਜਾਬ ਨੂੰ ਹੁਣ ਬਿਮਾਰੀਆਂ ਦਾ ਡਰ ਵੀ ਸਤਾਉਣ ਲੱਗਾ ਹੈ। ਪਟਿਆਲਾ ‘ਚ 9 ਸਾਲਾ ਬੱਚੇ ਦੀ ਦਸਤ ਕਾਰਨ ਮੌਤ ਹੋ ਗਈ। ਪਟਿਆਲਾ ਦੇ ਹੀਰਾ ਬਾਗ ਵਾਸੀ 9 ਸਾਲਾ ਬੱਚੇ ਅਭਿਜੋਤ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਭਿਜੋਤ ਨੂੰ ਸ਼ਨੀਵਾਰ ਰਾਤ ਨੂੰ ਦਸਤ ਦੀ ਸ਼ਿਕਾਇਤ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...