ਕਪੂਰਥਲਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡਰੀ) ਤੋਂ ਪ੍ਰਾਪਤ ਰਿਪੋਰਟ ਦੇ ਆਧਾਰ ‘ਤੇ ਜ਼ਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 16 ਸਕੂਲਾਂ ਨੂੰ 22 ਜੁਲਾਈ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੰਨਣਵਿੰਡੀ, ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਮਾਂਗਾ, ਸਰਕਾਰੀ ਪ੍ਰਾਇਮਰੀ ਸਕੂਲ ਟਾਕੀਆ, ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਟਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਭੜੋਆਣਾ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਸਧਾਂ, ਸਰਕਾਰੀ ਪ੍ਰਾਇਮਰੀ ਸਕੂਲ ਭਾਗੋ ਅਰਾਈਆਂ, ਸਰਕਾਰੀ ਪ੍ਰਾਇਮਰੀ ਸਕੂਲ ਮੰਡ ਇੰਦਰਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇੰਦਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਬੋਵਾਲ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਬਾਕੀ ਸਾਰੇ ਸਕੂਲ 17 ਜੁਲਾਈ ਤੋਂ ਖੁੱਲ੍ਹਣਗੇ।
----------- Advertisement -----------
ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 16 ਸਕੂਲ 22 ਜੁਲਾਈ ਤੱਕ ਰਹਿਣਗੇ ਬੰਦ
Published on
----------- Advertisement -----------
----------- Advertisement -----------












