ਮੱਧ ਪ੍ਰਦੇਸ਼ ਦੇ ਵਿਦਿਸ਼ਾ ‘ਚ ਸੋਮਵਾਰ ਨੂੰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇੱਥੇ ਭੋਪਾਲ-ਦਿੱਲੀ ਵੰਦੇ ਭਾਰਤ ਐਕਸਪ੍ਰੈਸ ਵਿੱਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਦੀ ਜੋ ਵੀਡੀਓ ਸਾਹਮਣੇ ਆਈ ਹੈ, ਉਸ ਵਿੱਚ ਵੰਦੇ ਭਾਰਤ ਕੋਚ ਦੇ ਹੇਠਾਂ ਅੱਗ ਲੱਗੀ ਦਿਖਾਈ ਦੇ ਰਹੀ ਹੈ। ਹਾਲਾਂਕਿ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਜਾਣਕਾਰੀ ਮੁਤਾਬਕ ਕੁਰਵਈ ਕੈਥੋਰਾ ਨੇੜੇ ਵੰਦੇ ਭਾਰਤ ਐਕਸਪ੍ਰੈੱਸ ‘ਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਅੱਗ ਸੀ-14 ਕੋਚ ‘ਚ ਲੱਗੀ ਸੀ। ਹਾਦਸੇ ਤੋਂ ਬਾਅਦ ਟਰੇਨ ਨੂੰ ਰੋਕ ਕੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੱਸ ਦਈਏ ਕਿ ਵੰਦੇ ਭਾਰਤ ਐਕਸਪ੍ਰੈਸ ਟਰੇਨ ਭੋਪਾਲ ਤੋਂ ਹਜ਼ਰਤ ਨਿਜ਼ਾਮੂਦੀਨ ਜਾ ਰਹੀ ਸੀ। ਇਹ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਸਵੇਰੇ 5:40 ਵਜੇ ਰਵਾਨਾ ਹੋਈ।
ਰੇਲਵੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਗ ਵੰਦੇ ਭਾਰਤ ਟਰੇਨ ਦੇ ਬੈਟਰੀ ਬਾਕਸ ‘ਚ ਲੱਗੀ ਸੀ, ਜਿਸ ‘ਤੇ ਕਾਬੂ ਪਾ ਲਿਆ ਗਿਆ ਹੈ। ਇਲੈਕਟ੍ਰੀਕਲ ਆਈਸੋਲੇਸ਼ਨ ਕੀਤਾ ਜਾ ਰਿਹਾ ਹੈ ਅਤੇ ਟਰੇਨ ਜਲਦੀ ਹੀ ਸ਼ੁਰੂ ਹੋ ਜਾਵੇਗੀ। ਸਾਰੇ ਯਾਤਰੀ ਸੁਰੱਖਿਅਤ ਹਨ।
----------- Advertisement -----------
ਭੋਪਾਲ-ਦਿੱਲੀ ਵੰਦੇ ਭਾਰਤ ਟਰੇਨ ‘ਚ ਲੱਗੀ ਅੱਗ
Published on
----------- Advertisement -----------
----------- Advertisement -----------












