ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸਬ ਡਵੀਜ਼ਨ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਸ਼ਾਹਕੋਟ ਸਬ-ਡਵੀਜ਼ਨ ਦੇ ਲੋਹੀਆਂ ਬਲਾਕ ਦੇ ਲੋਕਾਂ ਦਾ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ ਅਤੇ ਇਸ ਸਬੰਧੀ ਸਕੂਲਾਂ ਵਿੱਚ ਰਾਹਤ ਕੈਂਪ ਲਗਾਏ ਗਏ ਹਨ।
ਇਨ੍ਹਾਂ ਸਥਿਤੀਆਂ ਨੂੰ ਮੁੱਖ ਰੱਖਦਿਆਂ ਸਬ-ਡਵੀਜ਼ਨ ਸ਼ਾਹਕੋਟ ਦੇ ਬਲਾਕ ਲੋਹੀਆਂ ਅਧੀਨ ਆਉਂਦੇ ਸਰਕਾਰੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀਆਂ ਕੀਤੀਆਂ ਜਾਣਗੀਆਂ। ਇਸ ਲਈ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਆਈ.ਏ.ਐਸ. ਨੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਵਲ ਬਲਾਕ ਲੋਹੀਆਂ ਖਾਸ ਸਬ ਡਵੀਜ਼ਨ ਸ਼ਾਹਕੋਟ ਵਿੱਚ 19.07.2023 ਤੋਂ 22.07.2023 ਤੱਕ ਹੇਠ ਲਿਖੇ ਸਰਕਾਰੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।












