August 4, 2026, 9:09 pm
----------- Advertisement -----------
HomeNewsLatest Newsਜਲਾਲਾਬਾਦ 'ਚ ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌ+ਤ

ਜਲਾਲਾਬਾਦ ‘ਚ ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌ+ਤ

Published on

----------- Advertisement -----------

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਸਬ-ਡਵੀਜ਼ਨ ਦੇ ਪਿੰਡ ਪਾਲੀ ਵਾਲਾ ਦੇ ਇੱਕ ਨੌਜਵਾਨ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਰਤਨ ਕੰਬੋਜ ਜੋ ਕਿ 26 ਸਾਲਾ ਪੁੱਤਰ ਸੁਭਾਸ਼ ਕੰਬੋਜ ਆਪਣੇ ਦੋਸਤ ਦੀ ਕੀਟਨਾਸ਼ਕ ਦੀ ਦੁਕਾਨ ‘ਤੇ ਸੌਣ ਗਿਆ ਸੀ ਕਿਉਂਕਿ ਉਥੇ ਏ.ਸੀ ਲੱਗਾ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਰਤਨ ਨੂੰ ਠੰਡ ਲੱਗਣ ਲੱਗੀ ਤਾਂ ਉਸ ਨੇ ਕੋਲ ਪਏ ਕੰਬਲ ਨੂੰ ਆਪਣੇ ਉਪਰ ਲੈ ਲਿਆ, ਜਿਸ ਦੇ ਅੰਦਰ ਸੱਪ ਛੁਪਿਆ ਹੋਇਆ ਸੀ ਅਤੇ ਸੱਪ ਨੇ ਉਸਨੂੰ ਡੰਗ ਲਿਆ।
ਪਤਾ ਲੱਗਦਿਆਂ ਹੀ ਰਤਨ ਤੁਰੰਤ ਆਪਣੇ ਪਰਿਵਾਰ ਕੋਲ ਪਹੁੰਚਿਆ ਅਤੇ ਉਨ੍ਹਾਂ ਨੂੰ ਸੱਪ ਦੇ ਡੰਗਣ ਬਾਰੇ ਦੱਸਿਆ। ਪਰਿਵਾਰ ਵਾਲੀ ਨੇ ਉਸ ਨੂੰ ਪਹਿਲਾ ਪਿੰਡ ਚੋ ਹੀ ਟੀਕਾ ਲਗਵਾਇਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਲਗਾਤਾਰ ਵਿਗੜਦੀ ਰਹੀ। ਜਿਸ ਕਾਰਨ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਮੰਗਲਵਾਰ ਨੂੰ ਫਰੀਦਕੋਟ ਦੇ ਹਸਪਤਾਲ ਵਿੱਚ ਰਤਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਜੇ ਕੁੰਵਾਰਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...