April 30, 2026, 9:25 am
----------- Advertisement -----------
HomeNewsLatest Newsਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ 'ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ‘ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕੀਤੀ ਸਖ਼ਤ ਕਾਰਵਾਈ

Published on

----------- Advertisement -----------

ਚੰਡੀਗੜ੍ਹ, 19 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ,ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ਼ਿੰਦਰ ਕੌਰ ਪਤਨੀ ਅਮਰੀਕ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੇਸ਼ ਕੁਮਾਰ ਪੁੱਤਰ ਸ੍ਰੀ ਵਿਸ਼ਾਲ ਸਿੰਘ ਮਕਾਨ ਨੰਬਰ 1808, ਜਨਤਾ ਕਲੋਨੀ, ਨਿਆ ਗਾਓਂ, ਐਸ.ਏ.ਐਸ ਨਗਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਨਯਾ ਗਾਓਂ ਦੇ ਵਾਸੀ ਪ੍ਰਮੋਦ ਕੁਮਾਰ ਨੇ ਇਸਾਈ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਇਸ ਤੋਂ ਇਲਾਵਾ ਗੁਰਚਰਨ ਸਿੰਘ ਪੁੱਤਰ ਸੰਪੂਰਨ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਧਬਲਾਨ ਦੀ ਵਸਨੀਕ ਸ਼ਿੰਦਰ ਕੌਰ ਨੇ ਮੁਸਲਿਮ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਪ੍ਰਮੋਦ ਕੁਮਾਰ ਅਤੇ ਸ੍ਰੀਮਤੀ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਐਸ.ਏ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਪ੍ਰਮੋਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2148 ਮਿਤੀ 07.02.2014 ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1027 ਮਿਤੀ 17.03.2008 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...