September 25, 2026, 6:59 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ 8 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕਾਬੂ

Published on

----------- Advertisement -----------

ਚੰਡੀਗੜ੍ਹ, 19 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਕਤ ਮੁਲਾਜ਼ਮ ਨੂੰ ਪੁਲੀਸ ਨੇ ਹਰਦਮ ਸਿੰਘ ਵਾਸੀ ਪਿੰਡ ਰਾਮਪੁਰਾ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਦਮ ਸਿੰਘ (ਸ਼ਿਕਾਇਤਕਰਤਾ) ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਇਸੇ ਪਿੰਡ ਦੇ ਵਾਸੀ ਮਲਕੀਤ ਸਿੰਘ ਨੇ ਉਸਦੀ ਦੀ ਕੁੱਟਮਾਰ ਕੀਤੀ ਸੀ, ਜਿਸਦੀ ਸ਼ਿਕਾਇਤ ਉਸਨੇ ਥਾਣਾ ਭਵਾਨੀਗੜ੍ਹ ਵਿਖੇ ਦਰਜ ਕਰਵਾਈ ਸੀ। ਉਕਤ ਏ.ਐਸ.ਆਈ. ਇਸ ਸ਼ਿਕਾਇਤ ਤੇ ਕਾਰਵਾਈ ਕਰਨ ਬਦਲੇ ਸ਼ਿਕਾਇਤਕਰਤਾ ਤੋਂ 10,000 ਰੁ. ਰਿਸ਼ਵਤ ਮੰਗ ਕਰ ਰਿਹਾ ਸੀ। ਸੋਮਵਾਰ ਨੂੰ ਉਕਤ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਵਜੋਂ ਵਸੂਲ ਲਏ ਸਨ ਅਤੇ ਅੱਜ ਬਾਕੀ ਰਹਿੰਦੇ 8 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਏ.ਐਸ.ਆਈ ਸੁਖਦੇਵ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਵਿੱਢ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...