November 24, 2026, 4:38 pm
----------- Advertisement -----------
HomeNewsBreaking Newsਮਹਾਰਾਸ਼ਟਰ ਦੇ ਰਾਏਗੜ੍ਹ 'ਚ ਪੂਰਾ ਪਿੰਡ ਲੈਂਡ ਸਲਾਈਡ ਦੀ ਲਪੇਟ 'ਚ, 50...

ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਪੂਰਾ ਪਿੰਡ ਲੈਂਡ ਸਲਾਈਡ ਦੀ ਲਪੇਟ ‘ਚ, 50 ਲੋਕਾਂ ਦੇ ਦੱਬ ਜਾਣ ਦਾ ਖਦਸ਼ਾ, 4 ਲਾ+ਸ਼ਾਂ ਕੱਢੀਆਂ

Published on

----------- Advertisement -----------
  • ਬਚਾਅ ਕਾਰਜ ਜਾਰੀ

ਮਹਾਰਾਸ਼ਟਰ, 20 ਜੁਲਾਈ 2023 – ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਜ਼ਮੀਨ ਖਿਸਕਣ ਦੀ ਲਪੇਟ ‘ਚ ਪੂਰਾ ਪਿੰਡ ਆ ਗਿਆ ਹੈ। ਜ਼ਮੀਨ ਖਿਸਕਣ ਦੀ ਇਸ ਘਟਨਾ ਵਿੱਚ 50 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਮੌਕੇ ‘ਤੇ NDRF ਦੀਆਂ 4 ਟੀਮਾਂ ਰਾਹਤ ਬਚਾਅ ‘ਚ ਲੱਗੀਆਂ ਹੋਈਆਂ ਹਨ। ਮਲਬੇ ‘ਚੋਂ 4 ਲਾਸ਼ਾਂ ਨੂੰ ਕੱਢ ਲਿਆ ਗਿਆ ਹੈ ਅਤੇ ਬਚਾਅ ਕਾਰਜ ਜਾਰੀ ਹਨ।

ਰਾਏਗੜ੍ਹ ਪੁਲਸ ਮੁਤਾਬਕ ਮਲਬੇ ‘ਚੋਂ ਹੁਣ ਤੱਕ 4 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 3 ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ ਹੈ। ਦੱਸ ਦੇਈਏ ਕਿ ਬੀਤੀ ਦੇਰ ਰਾਤ ਰਾਏਗੜ੍ਹ ਜ਼ਿਲੇ ਦੀ ਖਾਲਾਪੁਰ ਤਹਿਸੀਲ ਦੇ ਇਰਸ਼ਾਲਵਾੜੀ ਪਿੰਡ ‘ਚ ਭਾਰੀ ਢਿੱਗਾਂ ਡਿੱਗ ਗਈਆਂ। ਪੂਰੇ ਪਿੰਡ ‘ਤੇ ਪਹਾੜ ਦੀ ਮਿੱਟੀ ਪੂਰੀ ਤਰ੍ਹਾਂ ਡਿੱਗ ਗਈ। ਢਿੱਗਾਂ ਡਿੱਗਣ ਕਾਰਨ 17 ਮਕਾਨਾਂ ਦੇ ਮਿੱਟੀ ਵਿੱਚ ਦੱਬੇ ਜਾਣ ਦਾ ਖ਼ਦਸ਼ਾ ਹੈ। ਇਹ ਆਦਿਵਾਸੀਆਂ ਦਾ ਪਿੰਡ ਹੈ।

ਅੱਧੀ ਰਾਤ ਨੂੰ ਵਾਪਰੇ ਇਸ ਹਾਦਸੇ ਤੋਂ ਬਾਅਦ ਬਚਾਅ ਕਾਰਜ ਜਾਰੀ ਹੈ। ਹੁਣ ਤੱਕ 4 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਜਦਕਿ 25 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਰਾਹਤ ਅਤੇ ਬਚਾਅ ਕੰਮ ਲਗਾਤਾਰ ਜਾਰੀ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਵੀ ਮੌਕੇ ‘ਤੇ ਮੌਜੂਦ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਮੌਕੇ ‘ਤੇ ਰਵਾਨਾ ਹੋ ਗਏ ਹਨ।

ਜਾਣਕਾਰੀ ਅਨੁਸਾਰ ਪਿੰਡ ਦੇ ਕਰੀਬ 200 ਤੋਂ 250 ਲੋਕ ਸਨ। ਮਲਬੇ ਹੇਠ 50 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਪਹਾੜ ਦੀ ਮਿੱਟੀ ਖਿਸਕਣ ਕਾਰਨ ਪੂਰਾ ਪਿੰਡ ਢਿੱਗਾਂ ਦੀ ਲਪੇਟ ਵਿੱਚ ਆ ਗਿਆ। ਕੁਝ ਲੋਕ ਆਪਣੇ-ਆਪ ਬਾਹਰ ਆ ਗਏ ਸਨ। ਇਸ ਲਈ ਇਹ ਕਹਿਣਾ ਮੁਸ਼ਕਿਲ ਹੈ ਕਿ ਘਟਨਾ ਦੇ ਸਮੇਂ ਉੱਥੇ ਕਿੰਨੇ ਲੋਕ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...