October 20, 2026, 7:40 pm
----------- Advertisement -----------
HomeNewsLatest Newsਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ ਮਾਨ

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ ਮਾਨ

Published on

----------- Advertisement -----------

ਚੰਡੀਗੜ੍ਹ, 20 ਜੁਲਾਈ – ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਵਿਚ ਪੈਦਾ ਹੋਏ ਹਾਲਾਤ ਉਤੇ ਉਨ੍ਹਾਂ ਨੇ ਨਿੱਜੀ ਤੌਰ ਉਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਉਚ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪਹਿਲਾਂ ਹੀ ਲੋਕਾਂ ਦੀ ਇਮਦਾਦ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਰਾਹਤ ਤੇ ਬਚਾਅ ਕਾਰਜ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਇਸ ਔਖੇ ਸਮੇਂ ਵਿਚ ਤਨ-ਮਨ ਨਾਲ ਲੋਕਾਂ ਦੀ ਸੇਵਾ ਵਿਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ, ਪਸ਼ੂਆਂ ਆਦਿ ਦੀ ਗਿਰਦਾਵਰੀ ਪਹਿਲ ਦੇ ਆਧਾਰ ਉਤੇ ਕਰਵਾਉਣ ਦੀਆਂ ਵਿਸਥਾਰਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...