October 19, 2026, 11:16 pm
----------- Advertisement -----------
HomeNewsLatest Newsਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰਾਂ ਨੂੰ...

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ

Published on

----------- Advertisement -----------

ਚੰਡੀਗੜ੍ਹ, 20 ਜੁਲਾਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚੋਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਬੱਸਾਂ ‘ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ ਜਦਕਿ ਇੱਕ ਕੰਡਕਟਰ ਨੂੰ ਸਵਾਰੀਆਂ ਤੋਂ ਪੈਸੈ ਲੈ ਕੇ ਟਿਕਟ ਨਾ ਦੇਣ ਦੇ ਦੋਸ਼ ਹੇਠ ਨੱਪਿਆ ਗਿਆ ਹੈ। ਇਸ ਤੋਂ ਇਲਾਵਾ ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੀਤੇ ਗਏ ਹਨ ਅਤੇ ਇੱਕ ਬੱਸ ਜ਼ਬਤ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬੀਤੀ ਰਾਤ ਕਰੀਬ 10:15 ਵਜੇ ਸਰਹਿੰਦ ਵਿਖੇ ਛਾਪਾ ਮਾਰ ਕੇ ਪਨਬੱਸ ਡਿਪੂ ਚੰਡੀਗੜ੍ਹ ਦੀ ਬੱਸ ਨੰਬਰ ਪੀ.ਬੀ-65ਏ.ਟੀ 0542 ਵਿੱਚੋਂ ਡੀਜ਼ਲ ਚੋਰੀ ਕਰਦੇ ਡਰਾਈਵਰ ਸੁਖਵੀਰ ਸਿੰਘ ਨੂੰ ਰੰਗੇ-ਹੱਥੀਂ ਫੜਿਆ ਗਿਆ।

ਉਸ ਤੋਂ ਬਰਾਮਦ 22 ਲੀਟਰ ਡੀਜ਼ਲ ਨੂੰ ਮੌਕੇ ‘ਤੇ ਕਬਜ਼ੇ ਵਿੱਚ ਲੈ ਲਿਆ ਗਿਆ। ਇਸੇ ਤਰ੍ਹਾਂ ਰਾਜਪੁਰਾ ਵਿਖੇ ਰਾਤ ਕਰੀਬ 1:30 ਵਜੇ ਪਨਬੱਸ ਡਿਪੂ ਅੰਮ੍ਰਿਤਸਰ ਸਾਹਿਬ-2 ਦੀ ਬੱਸ ਨੰਬਰ ਪੀ.ਬੀ-02-ਈ.ਐਚ 3066 ਵਿੱਚੋਂ ਤੇਲ ਚੋਰੀ ਕਰਦੇ ਡਰਾਈਵਰ ਗਗਨਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਉਸ ਕੋਲੋਂ ਚੋਰੀ ਦਾ 20 ਲੀਟਰ ਡੀਜ਼ਲ ਬਰਾਮਦ ਹੋਇਆ ਹੈ।

ਇਸ ਤੋਂ ਇਲਾਵਾ ਫ਼ਲਾਇੰਗ ਸਕੁਐਡ ਨੇ ਕੁੱਪ ਵਿਖੇ ਚੈਕਿੰਗ ਦੌਰਾਨ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10ਜੀ.ਐਕਸ 8526 ਦੇ ਕੰਡਕਟਰ ਕਰਮਜੀਤ ਸਿੰਘ ਨੂੰ ਸਵਾਰੀਆਂ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਰਿਪੋਰਟ ਕੀਤਾ ਹੈ। ਕੰਡਕਟਰ ਨੇ ਸਵਾਰੀਆਂ ਤੋਂ 180 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ।

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਲੁਧਿਆਣਾ ਬੱਸ ਸਟੈਂਡ ਵਿਖੇ ਚੈਕਿੰਗ ਦੌਰਾਨ ਜ਼ਰੂਰੀ ਦਸਤਾਵੇਜ਼, ਟੈਕਸ ਅਤੇ ਇੰਸ਼ੋਰੈਂਸ ਤੋਂ ਬਿਨਾਂ ਚਲ ਰਹੀਆਂ ਪ੍ਰਾਈਵੇਟ ਬੱਸਾਂ ਦੇ ਚਲਾਨ ਵੀ ਕੀਤੇ ਹਨ। ਇਸ ਮੁਹਿੰਮ ਦੌਰਾਨ ਜੇ.ਆਰ. ਕੋਚ ਦੀ ਬੱਸ ਨੰਬਰ ਪੀ.ਬੀ-10 ਐਚ.ਐਫ. 0345 ਦਾ ਬਿਨਾਂ ਟੈਕਸ, ਇੰਸ਼ੋਰੈਂਸ ਅਤੇ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਚਲਾਉਣ ਲਈ ਚਲਾਨ ਕੀਤਾ ਗਿਆ ਜਦਕਿ ਇਸੇ ਕੰਪਨੀ ਦੀ ਬਿਨਾਂ ਦਸਤਾਵੇਜ਼ਾਂ ਤੋਂ ਚਲਾਈ ਜਾ ਰਹੀ ਦੂਜੀ ਬੱਸ ਨੰਬਰ ਪੀ.ਬੀ-10 ਐਚ.ਐਚ 6034 ਨੂੰ ਜ਼ਬਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਲਵਾ ਹਾਈਵੇਜ਼ ਮੋਗਾ ਦੀ ਬੱਸ ਨੰਬਰ ਪੀ.ਬੀ-29ਐਕਸ 7866 ਨੂੰ ਬਿਨਾਂ ਇੰਸ਼ੋਰੈਂਸ ਅਤੇ ਮਾਲਵਾ ਰੋਡਵੇਜ਼ ਗਿੱਦੜਬਾਹਾ ਦੀ ਬੱਸ ਨੰਬਰ ਪੀ.ਬੀ-04ਏ.ਸੀ- 3066 ਨੂੰ ਬਿਨਾਂ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਚਲਾਉਣ ਲਈ ਚਲਾਨ ਕੀਤਾ ਗਿਆ ਹੈ।

ਫ਼ਲਾਇੰਗ ਸਕੁਐਡ ਨੇ ਅਣਅਧਿਕਾਰਤ ਰੂਟ ‘ਤੇ ਚਲਦੀਆਂ ਛੇ ਬੱਸਾਂ ਨੂੰ ਵੀ ਰਿਪੋਰਟ ਕੀਤਾ ਹੈ। ਫ਼ਲਾਇੰਗ ਸਕੁਐਡ ਵੱਲੋਂ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4389, ਗੁਰਦਾਸਪੁਰ ਵਿਖੇ ਚੈਕਿੰਗ ਦੌਰਾਨ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਐਚ 2672 ਤੇ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 6984, ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9438 ਤੇ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਡੀ.ਆਰ 2798 ਅਤੇ ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਮ 8995 ਨੂੰ ਅਣਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਸਰਹਿੰਦ ਵਿਖੇ ਛਾਪੇਮਾਰੀ ਦੌਰਾਨ ਇੱਕ ਸਕਿਊਰਟੀ ਗਾਰਡ ਡਿਊਟੀ ਤੋਂ ਗ਼ੈਰ-ਹਾਜ਼ਰ ਪਾਇਆ ਗਿਆ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਤੁਰੰਤ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...