August 5, 2026, 6:23 pm
----------- Advertisement -----------
HomeNewsBreaking Newsਪਠਾਨਕੋਟ ਦਾ ਹਿਮਾਚਲ ਨਾਲੋਂ ਸੰਪਰਕ ਟੁੱਟਿਆ: ਚੱਕੀ ਪੁਲ ਦੀ ਨੀਂਹ ਨੂੰ ਪਾਣੀ...

ਪਠਾਨਕੋਟ ਦਾ ਹਿਮਾਚਲ ਨਾਲੋਂ ਸੰਪਰਕ ਟੁੱਟਿਆ: ਚੱਕੀ ਪੁਲ ਦੀ ਨੀਂਹ ਨੂੰ ਪਾਣੀ ਦੇ ਵਹਾਅ ਕਾਰਨ ਪਹੁੰਚਿਆ ਨੁਕਸਾਨ

Published on

----------- Advertisement -----------
  • ਸਾਵਧਾਨੀ ਦੇ ਤੌਰ ‘ਤੇ ਕੀਤਾ ਗਿਆ ਬੰਦ

ਪਠਾਨਕੋਟ, 21 ਜੁਲਾਈ 2023 – ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ। ਮਾਲਵੇ ਤੋਂ ਬਾਅਦ ਹੁਣ ਮਾਝਾ ਵੀ ਹੜ੍ਹਾਂ ਦੀ ਲਪੇਟ ਵਿੱਚ ਹੈ। ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲਾ ਚੱਕੀ ਪੁਲ ਪਿਛਲੇ ਕੁਝ ਸਮੇਂ ਤੋਂ ਬੰਦ ਪਿਆ ਹੈ। ਦਰਅਸਲ ਇਸ ਪੁਲ ਦੀ ਨੀਂਹ ਨੂੰ ਪਾਣੀ ਦੇ ਵਹਾਅ ਕਾਰਨ ਨੁਕਸਾਨ ਪਹੁੰਚਿਆ ਹੈ। ਇਸ ਦੇ ਨਾਲ ਹੀ ਕਰਤਾਰਪੁਰ ਲਾਂਘਾ ਵੀ ਅਗਲੇ 3 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਹੁਣ ਸ਼ਰਧਾਲੂ ਅਗਲੇ 3 ਦਿਨਾਂ ਤੱਕ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਹੀਂ ਜਾ ਸਕਣਗੇ।

ਦੂਜੇ ਪਾਸੇ ਹਰਿਆਣਾ-ਪੰਜਾਬ ਸਰਹੱਦ ’ਤੇ ਸਥਿਤ ਪਿੰਡ ਭੂੰਦੜ ਵੀ ਹੜ੍ਹਾਂ ਦੀ ਸਥਿਤੀ ਤੋਂ ਉੱਭਰਨ ਤੋਂ ਅਸਮਰੱਥ ਹੈ। ਸਰਦੂਲਗੜ੍ਹ ਅਧੀਨ ਪੈਂਦੇ ਪਿੰਡ ਭੂੰਦੜ ’ਚ ਘੱਗਰ ’ਤੇ ਪਈਆਂ ਤਰੇੜਾਂ ਨੂੰ ਭਰਨ ਦਾ ਕੰਮ ਚੱਲ ਰਿਹਾ ਹੈ ਪਰ ਰੇਤ ਤੇ ਮਿੱਟੀ ਦੀਆਂ ਬੋਰੀਆਂ ਪਾਣੀ ਦੇ ਵਹਾਅ ਅੱਗੇ ਤੀਕ ਨਹੀਂ ਰਹੀਆਂ ਹਨ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਸੇਵਾ ਸੰਸਥਾਵਾਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਜਾਲ ਮੁਹਈਆ ਕਰਵਾਏ ਜਾਣ, ਤਾਂ ਜੋ ਇਕ ਦੂਜੇ ਨਾਲ ਬਾਰਦਾਨੇ ਬੰਨ੍ਹ ਕੇ ਘੱਗਰ ਦੇ ਪਾਣੀ ਦੇ ਵਹਾਅ ਨੂੰ ਰੋਕਿਆ ਜਾ ਸਕੇ।

ਰਾਵੀ ਦਰਿਆ ਦਾ ਪਾਣੀ ਅਜੇ ਕਾਬੂ ਹੇਠ ਹੈ ਅਤੇ ਵਹਾਅ ਵੀ ਆਮ ਵਾਂਗ ਹੈ ਪਰ ਇਸ ਦੇ ਬਾਵਜੂਦ ਪਿੰਡ ਮਕੋੜਾ ਪੱਤਣ ਅਤੇ ਨੇੜਲੇ 7 ਪਿੰਡਾਂ ਦਾ ਗੁਰਦਾਸਪੁਰ ਨਾਲੋਂ ਸੰਪਰਕ ਟੁੱਟ ਗਿਆ ਹੈ। ਸੜਕ ਜਾਂ ਪਾਣੀ ਰਾਹੀਂ ਕੋਈ ਸੰਪਰਕ ਨਹੀਂ ਹੈ। ਬਜ਼ੁਰਗਾਂ, ਬੱਚਿਆਂ ਅਤੇ ਬਿਮਾਰਾਂ ਨੂੰ ਕੱਢਣ ਲਈ ਫੌਜ ਦੀਆਂ ਕਿਸ਼ਤੀਆਂ ਪਿੰਡਾਂ ਵਿੱਚ ਜਾ ਰਹੀਆਂ ਹਨ।

ਸਰਦੂਲਗੜ੍ਹ ਅਧੀਨ ਆਉਂਦੀ ਫੌਸਾ ਮੰਡੀ ਇਸ ਸਮੇਂ ਟਾਪੂ ਬਣ ਚੁੱਕੀ ਹੈ। ਇਹ ਪਿੰਡ ਵੀ ਚਾਰੋਂ ਪਾਸਿਓਂ ਪਾਣੀ ਨਾਲ ਘਿਰਿਆ ਹੋਇਆ ਹੈ। ਕਿਸ਼ਤੀ ਨੂੰ ਆਉਂਦੇ ਦੇਖ ਲੋਕ ਦੂਰੋਂ ਹੀ ਮਦਦ ਲਈ ਪੁਕਾਰਦੇ ਨਜ਼ਰ ਆ ਰਹੇ ਹਨ। ਫੌਜ ਅਤੇ ਐਨਡੀਆਰਐਫ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਇੱਥੋਂ ਕੱਢਿਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੀ ਪਿਛਲੇ ਦਿਨੀਂ ਗੁਰਦਾਸਪੁਰ ਦੇ ਹਾਲਾਤ ਦੇਖਣ ਡੇਰਾ ਬਾਬਾ ਨਾਨਕ ਪੁੱਜੇ ਸਨ। ਧਾਰੀਵਾਲ ਨੇ ਦੱਸਿਆ ਕਿ ਫਿਲਹਾਲ ਯਾਤਰਾ 3 ਦਿਨਾਂ ਲਈ ਰੋਕ ਦਿੱਤੀ ਗਈ ਹੈ। ਪਾਕਿਸਤਾਨ ਨਾਲ ਜੁੜਨ ਲਈ ਬਣੀ ਸੜਕ ਪਾਣੀ ਵਿੱਚ ਡੁੱਬ ਗਈ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਦੂਜੀ ਵਾਰ ਹੈ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਰੋਕਿਆ ਗਿਆ ਹੈ। ਪਹਿਲਾਂ ਇਹ ਯਾਤਰਾ ਕੋਰੋਨਾ ਦੇ ਸਮੇਂ ਲੌਕਡਾਊਨ ਤੋਂ ਬਾਅਦ ਰੋਕ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...