September 26, 2026, 10:55 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Published on

----------- Advertisement -----------

ਚੰਡੀਗੜ੍ਹ, 21 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਰਾਜ ਸਿੰਘ ਵਾਸੀ ਪਿੰਡ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੇ ਪਿੰਡ ਦੇ ਪ੍ਰੀਤਮ ਸਿੰਘ ਤੋਂ ਇੱਕ ਏਕੜ ਜ਼ਮੀਨ ਖਰੀਦੀ ਸੀ ਅਤੇ ਸ਼ਿਕਾਇਤਕਰਤਾ ਦੇ ਦਾਦਾ ਚਰਨ ਸਿੰਘ ਦੇ ਨਾਂ ‘ਤੇ ਜ਼ਮੀਨ ਦਾ ਇੰਤਕਾਲ ਦਰਜ ਹੋ ਗਿਆ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਤਕਰੀਬਨ ਇਕ ਮਹੀਨਾ ਪਹਿਲਾਂ ਉਸ ਨੂੰ ਪਤਾ ਲੱਗਾ ਕਿ ਜ਼ਮੀਨ ਦਾ ਇੰਤਕਾਲ ਉਸ ਦੇ ਦਾਦਾ ਚਰਨ ਸਿੰਘ ਦੀ ਬਜਾਏ ਗਲਤੀ ਨਾਲ ਸ਼ੇਰ ਸਿੰਘ ਦੇ ਨਾਂ ‘ਤੇ ਦਰਜ ਹੋ ਗਿਆ ਹੈ। ਜਦੋਂ ਉਸਨੇ ਗਲਤੀ ਸੁਧਾਰਨ ਲਈ ਪਟਵਾਰੀ ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੇ ਇਸ ਦਰੁਸਤੀ ਬਦਲੇ ਪਟਵਾਰੀ ਨੇ 5000 ਰੁਪਏ ਰਿਸ਼ਵਤ ਮੰਗੀ।
ਸੁਖਰਾਜ ਸਿੰਘ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਦੀ ਟੀਮ ਨੇ ਅੱਜ ਟਰੈਪ ਲਗਾ ਕੇ ਉਕਤ ਦੋਸ਼ੀ ਪਟਵਾਰੀ ਹਰਪ੍ਰੀਤ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਪਟਵਾਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ-7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...