October 5, 2026, 4:49 pm
----------- Advertisement -----------
HomeNewsBreaking Newsਨਿਕੰਮੀਆਂ ਸਰਕਾਰਾਂ ਕਾਰਨ ਪੰਜਾਬ ਦੀ ਪ੍ਰਤੀਭਾ ਅਤੇ ਪੈਸਾ ਦੋਵੇ ਜਾ ਰਹੇ ਵਿਦੇਸ਼...

ਨਿਕੰਮੀਆਂ ਸਰਕਾਰਾਂ ਕਾਰਨ ਪੰਜਾਬ ਦੀ ਪ੍ਰਤੀਭਾ ਅਤੇ ਪੈਸਾ ਦੋਵੇ ਜਾ ਰਹੇ ਵਿਦੇਸ਼ – ਭਗਵੰਤ ਮਾਨ

Published on

----------- Advertisement -----------
  • ਕਿਹਾ, ਬੇਰੁਜ਼ਗਾਰ ਨੌਜਵਾਨਾਂ ਨੂੰ ਸਿਰਫ਼ ਰੋਜ਼ਗਾਰ ਹੀ ਨਹੀਂ ਰੋਜ਼ਗਾਰਦਾਤਾ ਬਣਾਉਣਾ ਸਾਡਾ ਉਦੇਸ਼
  • ਰੋਜ਼ਗਾਰ ਅਤੇ ਉੱਚ ਸਿੱਖਿਆ ਦੀ ਅਣਹੋਂਦ ਵਿੱਚ ਮਜ਼ਬੂਰ ਹੋ ਕੇ ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦਾ ਰੁੱਖ ਕੀਤਾ, ਤਰੱਕੀ ਦੇ ਲਈ ਪਲਾਇਨ ਰੋਕਣਾ ਸਭ ਤੋਂ ਜ਼ਰੂਰੀ
  • ਘਰ-ਘਰ ਨੌਕਰੀ ਦਾ ਵਾਅਦਾ ਕਰਕੇ ਕਾਂਗਰਸ ਨੇ ਸਿਰਫ਼ ਆਪਣੇ ਨੇਤਾਵਾਂ ਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਦਿੱਤੀ ਨੌਕਰੀ
  • ਕਿਹਾ, ਭਗਤ ਸਿੰਘ, ਰਾਜਗੁਰੂ ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਸ਼ੂਰਵੀਰਾਂ ਨੇ ਅੰਗਰੇਜਾਂ ਨੂੰ ਦੇਸ਼ ਤੋਂ ਭਜਾਉਣ ਲਈ ਆਪਣੀ ਜਾਨ ਕੁਰਬਾਨ ਕੀਤੀ, ਅੱਜ ਉਨ੍ਹਾਂ ਦੇ ਵਾਰਿਸ ਆਪਣੀ ਮਾਂ ਦੇ ਗਹਿਣੇ ਅਤੇ ਬਾਪ ਦੀ ਜਾਇਦਾਦ ਵੇਚ ਕੇ ਉਸੀ ਅੰਗਰੇਜ ਦੇ ਕੋਲ ਜਾ ਰਹੇ ਹਨ
  • ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਅਤੇ ਸਟਾਰਟਅਪ ਦੇ ਸਮਰੱਥ ਮੌਕੇ ਉਪਲੱਬਧ ਕਰਾਏਗੀ ‘ਆਪ’ ਸਰਕਾਰ

ਚੰਡੀਗੜ੍ਹ, 16 ਜਨਵਰੀ 2021 – ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਸਭ ਤੋਂ ਵੱਡੀ ਸਮੱਸਿਆ ਬੇਰੋਜ਼ਗਾਰੀ ਹੈ। ਐਤਵਾਰ ਨੂੰ ਮੀਡਿਆ ਨੂੰ ਸੰਬੋਧਿਤ ਕਰਦੇ ਹੋਏ ਮਾਨ ਨੇ ਕਿਹਾ ਕਿ ਪਹਿਲਾਂ ਕਾਲਜਾਂ ਅਤੇ ਯੂਨੀਵਰਸਿਟੀ ਤੋਂ ਡਿਗਰੀ ਮਿਲਣ ਤੋਂ ਬਾਅਦ ਨੌਜਵਾਨ ਸਿੱਧੇ ਨੌਕਰੀ ਜਾਂ ਆਪਣਾ ਕੋਈ ਨਵਾਂ ਪੇਸ਼ਾ ਕਰਦੇ ਸਨ। ਅੱਜ ਨੌਜਵਾਨ ਰੋਜਗਾਰ ਦੀ ਅਣਹੋਂਦ ਵਿੱਚ ਉੱਚ ਸਿੱਖਿਆ ਦੀ ਡਿਗਰੀ ਲੈ ਕੇ ਘਰ ਬੈਠ ਰਹੇ ਹਨ ਅਤੇ ਡਿਪਰੈੱਸ਼ਨ ‘ਤੇ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ।ਰੋਜ਼ਗਾਰ ਅਤੇ ਉੱਚ ਸਿੱਖਿਆ ਦੇ ਮੌਕਿਆਂ ਦੀ ਅਣਹੋਂਦ ਵਿੱਚ ਅੱਜ ਪੰਜਾਬ ਦਾ ਪੈਸਾ ਅਤੇ ਪ੍ਰਤੀਭਾ ਦੋਵੇਂ ਵਿਦੇਸ਼ ਜਾ ਰਹੇ ਹਨ। ਪੰਜਾਬ ਦੀ ਤਰੱਕੀ ਲਈ ਨੌਜਵਾਨਾਂ ਦੀ ਪ੍ਰਤੀਭਾ ਅਤੇ ਉਰਜਾ ਦਾ ਪਲਾਇਨ ਰੋਕਣਾ ਸਭ ਤੋਂ ਜ਼ਿਆਦਾ ਜਰੂਰੀ ਹੈ ।

ਕਾਂਗਰਸ ਦੀ ਨਿਖੇਧੀ ਕਰਦੇ ਹੋਏ ਮਾਨ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਨੌਜਵਾਨਾਂ ਦੇ ਵੋਟ ਲਏ ਸਨ. ਲੇਕਿਨ ਸਰਕਾਰ ਬਣਨ ਤੋਂ ਬਾਅਦ ਡਿਗਰੀਧਾਰੀ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਬਜਾਏ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਨੇਤਾਵਾਂ ਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਨੌਕਰੀ ਦਿੱਤੀ। ਕਾਂਗਰਸ ਸਰਕਾਰ ਨੇ ਆਪਣੇ ਕਿਸੇ ਵਿਧਾਇਕ ਦੇ ਬੱਚੇ ਨੂੰ ਡੀਐਸਪੀ ਲਗਾ ਦਿੱਤਾ ਤਾਂ ਕਿਸੇ ਨੂੰ ਤਹਿਸੀਲਦਾਰ ਬਣਾ ਦਿੱਤਾ। ਰੋਜ਼ਗਾਰ ਦੀ ਅਣਹੋਂਦ ਵਿੱਚ ਪੰਜਾਬ ਦੇ ਨੌਜਵਾਨਾਂ ਨੇ ਮਜ਼ਬੂਰ ਹੋਕੇ ਵਿਦੇਸ਼ਾਂ ਦਾ ਰੁੱਖ ਕੀਤਾ ਅਤੇ ਆਪਣੀ ਮਾਤਭੂਮੀ ਨੂੰ ਛੱਡਕੇ ਵਿਦੇਸ਼ਾਂ ਵਿੱਚ ਰਹਿਣ ਨੂੰ ਮਜ਼ਬੂਰ ਹੋਏ।

ਮਾਨ ਨੇ ਕਿਹਾ ਕਿ ਪੰਜਾਬ ਦੇ ਆਦਰਸ਼ ਸ਼ਹੀਦ ਭਗਤ ਸਿੰਘ, ਰਾਜਗੁਰੂ ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਸ਼ੁਰਵੀਰਾਂ ਨੇ ਅੰਗਰੇਜਾਂ ਨੂੰ ਦੇਸ਼ ਤੋਂ ਭਜਾਉਣ ਦੇ ਲਈ ਲੰਬਾ ਸੰਘਰਸ਼ ਕੀਤਾ ਅਤੇ ਆਪਣੀ ਜਾਨ ਕੁਰਬਾਨ ਕੀਤੀ। ਅੱਜ ਉਨ੍ਹਾਂ ਦੇ ਵਾਰਿਸ ਆਪਣੀ ਮਾਂ ਦੇ ਗਹਿਣੇ ਅਤੇ ਬਾਪ ਦੀ ਜਾਇਦਾਦ ਵੇਚਕੇ ਉਨ੍ਹਾਂ ਅੰਗਰੇਜਾਂ ਕੋਲ ਨੌਕਰੀ ਕਰਣ ਲਈ ਜਾ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਸਾਡੇ ਸ਼ਹੀਦਾਂ ਦੀ ਕੁਰਬਾਨੀ ਨੂੰ ਵਿਅਰਥ ਕਰ ਦਿੱਤਾ ।

ਮਾਨ ਨੇ ਕਿਹਾ ਕਿ ਜਲੰਧਰ ਵਿੱਚ ਬਸ ਸਟੈਂਡ ਵਿੱਚ ਖੜੀਆਂ ਬੱਸਾਂ ‘ਤੇ ਭਰੇ ਆਇਲਟਸ ਕੋਚਿੰਗ ਅਤੇ ਵਿਦੇਸ਼ ਭੇਜਣ ਵਾਲੇ ਏਜੇਂਟਾਂ ਦੇ ਬੈਨਰ ਵੇਖਕੇ ਲੱਗੇਗਾ ਕਿ ਇਹ ਬਸ ਅਮ੍ਰਿਤਸਰ-ਚੰਡੀਗੜ੍ਹ ਨਹੀਂ,ਕਨੇਡਾ ਤੇ ਨਿਊਜੀਲੈਂਡ ਜਾ ਰਹੀ ਹੈ। ਪਲਾਇਨ ਦੇ ਕਾਰਨ ਕਨੇਡਾ ਹੁਣ ਪੰਜਾਬ ਬਣ ਗਿਆ ਹੈ। ਅੱਜ ਕਨੇਡਾ ਵਿੱਚ ਪੰਜਾਬ ਤੋਂ ਜ਼ਿਆਦਾ ਪੰਜਾਬੀ ਸੰਸਦ ਬਣ ਰਹੇ ਹਨ। ਲੇਕਿਨ ਇਹ ਸਭ ਮਜ਼ਬੂਰੀ ਵਿੱਚ ਉੱਥੇ ਗਏ ਹਨ। ਕਿਸੇ ਨੂੰ ਵੀ ਆਪਣੀ ਮਾਤਭੂਮੀ ਤੋਂ ਦੂਰ ਜਾਣ ਦਾ ਸ਼ੌਕ ਨਹੀਂ ਹੁੰਦਾ। ਬੇਰੋਜ਼ਗਾਰੀ ਅਤੇ ਸੁਰੱਖਿਆ ਦੀ ਅਣਹੋਂਦ ਵਿੱਚ ਲੱਖਾਂ ਪੰਜਾਬੀਆਂ ਨੇ ਮਜਬੂਰ ਹੋ ਕੇ ਪੰਜਾਬ ਛੱਡਿਆ।

ਮਾਨ ਨੇ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪ੍ਰਤੀਭਾ ਅਤੇ ਪੈਸਾ ਨੂੰ ਬਾਹਰ ਜਾਣ ਤੋਂ ਰੋਕੇਗੀ। ਅਸੀਂ ਪੰਜਾਬ ਵਿੱਚ ਰੋਜ਼ਗਾਰ ਅਤੇ ਪੇਸ਼ੇ ਦੇ ਸਮਰੱਥ ਮੌਕੇ ਉਪਲੱਬਧ ਕਰਵਾਵਾਂਗੇ। ਯੋਗਤਾ ਦੇ ਹਿਸਾਬ ਨਾਲ ਰੋਜ਼ਗਾਰ ਅਤੇ ਤਨਖ਼ਾਹ ਸਮੇਤ ਪ੍ਰਤਿਭਾਸ਼ੀਲ ਨੌਜਵਾਨਾਂ ਨੂੰ ਸਟਾਰਟਅਪ ਦਾ ਮੌਕਾ ਦੇਵਾਂਗੇ ਅਤੇ ਸਹਿਯੋਗ ਕਰਾਂਗੇ ਤਾਂਕਿ ਉਹ ਆਪਣੇ ਨਾਲ ਹੋਰ ਲੋਕਾਂ ਨੂੰ ਵੀ ਰੋਜ਼ਗਾਰ ਦੇ ਸਕਣ। ਸਾਡਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ‘ਜਾਬ ਸੀਕਰ’ ਨਹੀਂ ‘ਜਾਬ ਪ੍ਰੋਵਾਇਡਰ’ ਬਣਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...