November 19, 2026, 3:53 pm
----------- Advertisement -----------
HomeNewsEducationਟਰੇਨਿੰਗ ਲਈ ਸਿੰਘਾਪੁਰ ਜਾ ਰਹੇ ਪ੍ਰਿੰਸੀਪਲਾਂ ਨਾਲ ਕੀਤੀ ਸਿੱਖਿਆ ਮੰਤਰੀ ਨੇ ਮੁਲਾਕਾਤ

ਟਰੇਨਿੰਗ ਲਈ ਸਿੰਘਾਪੁਰ ਜਾ ਰਹੇ ਪ੍ਰਿੰਸੀਪਲਾਂ ਨਾਲ ਕੀਤੀ ਸਿੱਖਿਆ ਮੰਤਰੀ ਨੇ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 21 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਵਾਸੀਆਂ ਦਾ ਸਰਕਾਰੀ ਸਕੂਲਾਂ ਵਿੱਚ ਮੁੜ ਭਰੋਸਾ ਬਣ ਗਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਸਾਨ ਭਵਨ ਵਿਖੇ ਸਿੰਘਾਪੁਰ ਦੀ ਪਿ੍ਰੰਸੀਪਲਜ਼ ਅਕੈਡਮੀ ਵਿਖੇ ਟਰੇਨਿੰਗ ਹਾਸਲ ਕਰਨ ਜਾ ਰਹੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨਾਲ ਮੁਲਾਕਾਤ ਕਰਨ ਦੌਰਾਨ ਕੀਤਾ ।

ਆਪਣੇ ਸੰਬੋਧਨ ਨੇ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਪੰਜਾਬ ਰਾਜ ’ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣਾ ਹੈ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਦਿੱਖ ਸਵਾਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਵੀਆਂ ਤਕਨੀਕਾਂ ਰਾਹੀਂ ਸਿੱਖਿਆ ਦੇਣ ਦਾ ਉਪਰਾਲਾ ਕੀਤਾ ਹੈ।

ਉਹਨਾਂ ਕਿਹਾ ਕਿ ਇਸੇ ਕੜੀ ਤਹਿਤ ਪ੍ਰਿੰਸੀਪਲਜ਼ ਦੀ ਇਹ ਟਰੇਨਿੰਗ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸਕੂਲਾਂ ਨੂੰ ਬਿਹਤਰ ਬਨਾਉਣ ਵਿੱਚ ਪ੍ਰਿੰਸੀਪਲ ਦੀ ਬਹੁਤ ਅਹਿਮ ਭੂਮਿਕਾ ਹੁੰਦੀ ਹੈ। ਪ੍ਰਿੰਸੀਪਲ ਨਾ ਕੇਵਲ ਛੁੱਟੀ ਤੋਂ ਬਾਅਦ ਆਪਣਾ ਸਮਾਂ ਸਕੂਲ ਦੀ ਬਿਹਤਰੀ ਲਈ ਖ਼ਰਚ ਕਰਦੇ ਹਨ ਸਗੋਂ ਆਪਣੀ ਜੇਬ੍ਹ ਵਿੱਚੋਂ ਪੈਸਾ ਲਗਾ ਕੇ ਵੀ ਸਕੂਲ ਨੂੰ ਸਵਾਰਦੇ ਹਨ।

ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਚਲਾਈ ਗਈ ਦਾਖਲਾ ਮੁਹਿੰਮ ਦੇ ਨਤੀਜਿਆਂ ਅਤੇ ਪੰਜਾਬ ਵਾਸੀਆਂ ਤੋਂ ਮਿਲ ਰਹੀ ਫੀਡਬੈਕ ਤੋਂ ਵੀ ਇਹ ਸਪਸ਼ਟ ਹੋ ਜਾਂਦਾ ਹੈ ਕਿ ਪੰਜਾਬ ਵਾਸੀਆਂ ਦਾ ਸਰਕਾਰੀ ਸਕੂਲਾਂ ਵਿੱਚ ਮੁੜ ਭਰੋਸਾ ਬਣ ਗਿਆ ਹੈ। ਸਿੰਘਾਪੁਰ ਵਿਖੇ ਟਰੇਨਿੰਗ ਹਾਸਲ ਕਰਨ ਲਈ ਚੁਣੇ ਗਏ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਨੂੰ ਉੱਚ ਮਿਆਰੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਪ੍ਰਿੰਸੀਪਲਾਂ ਦਾ ਇਹ ਬੈਚ 22 ਜੁਲਾਈ ਤੋਂ 29 ਜੁਲਾਈ 2023 ਤੱਕ ਸਿੰਘਾਪੁਰ ਵਿਖੇ ਟਰੇਨਿੰਗ ਹਾਸਲ ਕਰੇਗਾ। ਇਸ ਮੌਕੇ ਟਰੇਨਿੰਗ ਹਾਸਲ ਕਰਨ ਜਾ ਰਹੇ ਪਿ੍ਰੰਸੀਪਲਜ਼ ਨੇ ਚੋਣ ਪ੍ਰਕਿਰਿਆ ਅਤੇ ਬਾਕੀ ਤਜਰਬੇ ਵੀ ਸਿੱਖਿਆ ਮੰਤਰੀ ਨਾਲ ਸਾਂਝੇ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...