ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ‘ਪ੍ਰਿੰਸੀਪਲਜ਼ ਅਕੈਡਮੀ’ ਵਿੱਚ ਭੇਜਣ ਦੀ ਪ੍ਰਕਿਰਿਆ ਜਾਰੀ ਹੈ। ਇਸ ਲੜੀ ਵਿੱਚ ਅੱਜ 36 ਪ੍ਰਿੰਸੀਪਲਾਂ ਦੇ ਦੋ ਬੈਚਾਂ ਵਿੱਚ ਕੁੱਲ 72 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਅਕੈਡਮੀ ਵਿੱਚ ਸਿਖਲਾਈ ਲਈ ਭੇਜਿਆ ਗਿਆ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਪ੍ਰਿੰਸੀਪਲਾਂ ਦੇ ਦੋਵੇਂ ਬੈਚਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਭੇਜੇ ਗਏ ਪ੍ਰਿੰਸੀਪਲਾਂ ਨੂੰ 22 ਜੁਲਾਈ ਤੋਂ 29 ਜੁਲਾਈ ਤੱਕ ਸਿਖਲਾਈ ਦਿੱਤੀ ਜਾਵੇਗੀ। ਫਿਰ ਪੰਜਾਬ ਪਰਤ ਕੇ ਉਹ ਸੂਬੇ ਦੇ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਨਾਲ ਪ੍ਰਾਪਤ ਸਿਖਲਾਈ ਦੇ ਲਾਭ ਸਾਂਝੇ ਕਰਨਗੇ।
ਇਸ ਮੌਕੇ ਸੀ.ਐਮ ਮਾਨ ਨੇ ਕਿਹਾ ਕਿ ਚਾਹੇ ਪੜ੍ਹਾਉਣ ਦੇ ਨਵੇਂ ਤਰੀਕੇ ਹੋਣ ਜਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਦਰਯਾਨ-3 ਦੀ ਲਾਈਵ ਲਾਂਚਿੰਗ ਦਿਖਾਉਣ ਲਈ ਇਸਰੋ ਲੈ ਕੇ ਜਾਣਾ, ਵੋਕੇਸ਼ਨਲ ਕੈਂਪ ਲਗਾਉਣਾ ਜਾਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ। ਸਕੂਲ ਆਫ਼ ਐਮੀਨੈਂਸ ਵਿੱਚ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦੇ ਨਤੀਜੇ ਸਾਹਮਣੇ ਆ ਰਹੇ ਹਨ।
----------- Advertisement -----------
ਟਰੇਨਿੰਗ ਲਈ ਸਿੰਗਾਪੁਰ ਜਾਣ ਵਾਲੇ ਪੰਜਾਬ ਦੇ 72 ਪ੍ਰਿੰਸੀਪਲਾਂ ਦੇ ਬੈਚ ਨੂੰ CM ਮਾਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Published on
----------- Advertisement -----------
----------- Advertisement -----------












