ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਦੀ ਤਹਿਸੀਲ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ 4 ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਡੀਸੀ ਵਿਸ਼ੇਸ਼ ਸਾਰੰਗਲ ਨੇ ਪ੍ਰਾਇਮਰੀ ਸਕੂਲ ਮੁੰਡੀ ਚੋਲੀਆ, ਮੁੰਡੀ ਸ਼ਹਿਰੀਆਂ, ਧੱਕਾ ਬਸਤੀ, ਮੁੰਡੀ ਕਾਸੂ ਨੂੰ 26 ਜੁਲਾਈ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਇਸ ਵੇਲੇ ਚਾਰੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਪਿੰਡ ਵਿੱਚ ਹੜ੍ਹ ਦਾ ਪਾਣੀ ਭਰ ਗਿਆ ਹੈ। ਘਰ, ਸਕੂਲ, ਸੜਕਾਂ, ਖੇਤ ਸਭ ਪਾਣੀ ਵਿੱਚ ਡੁੱਬੇ ਹੋਏ ਹਨ। ਇੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।













