June 25, 2026, 2:12 am
----------- Advertisement -----------
HomeNewsLatest Newsਜਲੰਧਰ ‘ਚ ਕੁੱਤਾ ਘੁੰਮਾਉਣ ਗਈ ਲੜਕੀ ਨੂੰ ਨਸ਼ੇੜੀਆਂ ਨੇ ਜ਼ਬਰਦਸਤੀ ਲਗਾਇਆ ਨਸ਼ੇ...

ਜਲੰਧਰ ‘ਚ ਕੁੱਤਾ ਘੁੰਮਾਉਣ ਗਈ ਲੜਕੀ ਨੂੰ ਨਸ਼ੇੜੀਆਂ ਨੇ ਜ਼ਬਰਦਸਤੀ ਲਗਾਇਆ ਨਸ਼ੇ ਦਾ ਟੀਕਾ, ਹਸਪਤਾਲ ਦਾਖਲ

Published on

----------- Advertisement -----------

ਜਲੰਧਰ, 24 ਜੁਲਾਈ, (ਬਲਜੀਤ ਮਰਵਾਹਾ) – ਜਲੰਧਰ ਸ਼ਹਿਰ ‘ਚ ਨਸ਼ੇੜੀ ਬੇਖੌਫ ਹਨ। ਜਨਕ ਨਗਰ ਜੋ ਬਸਤੀਆਂ ਵਿੱਚ ਪੈਂਦਾ ਹੈ, ਵਿੱਖੇ ਕੁੱਤਾ ਘੁੰਮਾਉਣ ਨਿਕਲੀ ਇੱਕ ਲੜਕੀ ਨੂੰ ਨਸ਼ੇ ਦੇ ਟੀਕੇ ਲਗਾ ਰਹੇ ਨੌਜਵਾਨਾਂ ਨੇ ਫੜ ਕੇ ਉਸ ਨੂੰ ਜ਼ਬਰਦਸਤੀ ਨਸ਼ੇ ਦਾ ਟੀਕਾ ਲਗਾ ਦਿੱਤਾ। ਲੜਕੀ ਜਦ ਉਨ੍ਹਾਂ ਦੇ ਚੁੰਗਲ ਤੋਂ ਛੁਡ ਕੇ ਘਰ ਪਹੁੰਚੀ ਤਾਂ ਬਹੁਤ ਡਰੀ ਹੋਈ ਸੀ। ਪਰਿਵਾਰਕ ਮੈਂਬਰਾਂ ਦੇ ਪੁੱਛਣ ‘ਤੇ ਉਸ ਨੇ ਨਸ਼ੇੜੀਆਂ ਦੀ ਸਾਰੀ ਕਰਤੂਤ ਦੱਸੀ। ਇਸ ਤੋਂ ਬਾਅਦ ਮੁਹੱਲੇ ਦੇ ਲੋਕਾਂ ਨੇ ਘੇਰ ਕੇ ਦੋ ਨਸ਼ੇੜੀ ਨੌਜਵਾਨਾਂ ਨੂੰ ਫੜ ਲਿਆ ਅਤੇ ਛਿੱਤਰ ਪਰੇਡ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ।
ਜਨਕ ਨਗਰ ਦੇ ਵਸਨੀਕਾਂ ਨੇ ਦੱਸਿਆ ਕਿ ਇੱਥੋਂ ਦੀ ਹਾਲਤ ਬਹੁਤ ਖਰਾਬ ਹੈ। ਆਟੋ ਵਿੱਚ ਸਵਾਰ ਹੋ ਕੇ ਨੌਜਵਾਨ 10-10 ਜਾਂ 12-12 ਦੇ ਗੈਂਗ ਵਿੱਚ ਆਉਂਦੇ ਹਨ ਅਤੇ ਖੁੱਲ੍ਹੇਆਮ ਚਿੱਟੇ ਦਾ ਨਸ਼ਾ ਕਰਦੇ ਹਨ। ਆਂਢ-ਗੁਆਂਢ ਦੇ ਲੋਕਾਂ ਨੇ ਦੱਸਿਆ ਕਿ ਨਸ਼ੇੜੀ ਲੜਕੀ ਨੂੰ ਨਸ਼ੇ ਦਾ ਟੀਕਾ ਲਗਾ ਕੇ ਉਸ ਨੂੰ ਉਠਾ ਕੇ ਲਿਜਾਣ ਦੀ ਕੋਸ਼ਿਸ਼ ‘ਚ ਸਨ। ਲੜਕੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ‘ਚ ਲੜਕੀ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਲੈਬ ‘ਚ ਭੇਜ ਦਿੱਤੇ ਗਏ ਹਨ।ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਨਸ਼ੇੜੀਆਂ ਕਾਰਨ ਉਨ੍ਹਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...