ਦੇਹਰਾਦੂਨ: ਲੰਮੇ ਸਮੇਂ ਤੋਂ ਕੈਬਨਿਟ ਮੰਤਰੀ ਡਾ. ਹਰਕ ਸਿੰਘ ਰਾਵਤ ਨੂੰ ਝੱਲਦੀ ਆ ਰਹੀ ਭਾਜਪਾ ਨੇ ਉਨ੍ਹਾਂ ਛੇ ਸਾਲ ਲਈ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ। ਉੱਤਰਾਖੰਡ ਦੇ ਮੁੱਖ ਮੰਤਰੀ ਦਫ਼ਤਰ ਨੇ ਦੇਰ ਰਾਤ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਆਪਣੇ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਹੈ ਅਤੇ ਇਸ ਦੀ ਸੂਚਨਾ ਰਾਜਪਾਲ ਨੂੰ ਵੀ ਭੇਜ ਦਿੱਤੀ ਹੈ। ਸੂਬਾ ਪ੍ਰਧਾਨ ਮਦਨ ਕੌਸ਼ਿਕ ਨੇ ਇਸ ਦੀ ਪੁਸ਼ਟੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਰਕ ਪਰਿਵਾਰ ਲਈ ਤਿੰਨ ਟਿਕਟ ਮੰਗ ਰਹੇ ਸਨ, ਜਿਸ ਨੂੰ ਕੇਂਦਰੀ ਲੀਡਰਸ਼ਿਪ ਨੇ ਖਾਰਜ ਕਰ ਕੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾਉਣਾ ਬਿਹਤਰ ਸਮਝਿਆ। ਦੱਸਿਆ ਹੈ ਕਿ ਹਰਕ ਸਿੰਘ ਰਾਵਤ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਕਾਂਗਰਸ ’ਚ ਸ਼ਾਮਲ ਹੋਣ ਦੀ ਵੀ ਚਰਚਾ ਚੱਲ ਰਹੀ ਹੈ।
----------- Advertisement -----------
ਹਰਕ ਸਿੰਘ ਰਾਵਤ ਨੂੰ ਭਾਜਪਾ ਨੇ ਛੇ ਸਾਲਾਂ ਲਈ ਕੀਤਾ ਬਰਖ਼ਾਸਤ
Published on
----------- Advertisement -----------











