October 26, 2026, 6:18 pm
----------- Advertisement -----------
HomeNewsBreaking Newsਸੈਟੇਲਾਈਟ ਚੈਨਲ ਲਈ SGPC ਪ੍ਰਧਾਨ ਦੀ ਅਗਵਾਈ `ਚ ਵਫ਼ਦ ਵੱਲੋਂ ਕੇਂਦਰੀ ਮੰਤਰੀ...

ਸੈਟੇਲਾਈਟ ਚੈਨਲ ਲਈ SGPC ਪ੍ਰਧਾਨ ਦੀ ਅਗਵਾਈ `ਚ ਵਫ਼ਦ ਵੱਲੋਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

Published on

----------- Advertisement -----------

ਅੰਮ੍ਰਿਤਸਰ, 26 ਜੁਲਾਈ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ।

ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ ਅਤੇ ਸਰਵਣ ਸਿੰਘ ਕੁਲਾਰ ਸ਼ਾਮਲ ਸਨ। ਇਸ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਇਸ ਮੌਕੇ ਮੌਜੂਦ ਰਹੇ।

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਨਾਲ ਮੁਲਾਕਾਤ ਮੌਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੱਕ ਪੱਤਰ ਵੀ ਸੌਂਪਿਆ, ਜਿਸ ਵਿੱਚ ਸੈਟੇਲਾਈਟ ਚੈਨਲ ਦੀ ਪ੍ਰਕਿਰਿਆ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਚਲਾਉਣ ਮਗਰੋਂ ਹੁਣ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਵੀ ਯਤਨ ਆਰੰਭੇ ਗਏ ਹਨ। ਮੁੱਢਲੇ ਤੌਰ `ਤੇ ਸਬੰਧਤ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੈਨਲ ਦੀ ਸਥਾਪਨਾ ਲਈ ਸੰਗਤ ਦੀ ਚਿਰੋਕਣੀ ਮੰਗ ਚੱਲੀ ਆ ਰਹੀ ਹੈ ਜਿਸ ਦੀ ਤਰਜਮਾਨੀ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।

ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਾਡਾ ਯਤਨ ਹੈ ਕਿ ਆਪਣਾ ਚੈਨਲ ਸਥਾਪਤ ਹੋਣ ਤੇ ਦੂਰਦਰਸ਼ਨ ਦੀ ਫ੍ਰੀ ਡਿਸ਼ਤੇ ਵੱਧ ਤੋਂ ਵੱਧ ਸੰਗਤ ਤੱਕ ਵੀ ਗੁਰਬਾਣੀ ਕੀਰਤਨ ਪਹੁੰਚੇ। ਉਨ੍ਹਾਂ ਕਿਹਾ ਇਸ ਭਾਵਨਾ ਨੂੰ ਵੀ ਕੇਂਦਰੀ ਮੰਤਰੀ ਨਾਲ ਸਾਂਝਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਸੰਜੀਦਾ ਗੌਰ ਕਰਦਿਆਂ ਕਾਰਵਾਈ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨੇੜ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਜ਼ਰੂਰ ਸਥਾਪਤ ਕਰ ਲਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...