ਪੰਜਾਬ ਦੇ ਕੱਚੇ ਅਧਿਆਪਕਾਂ ਦਾ ਲੰਬੇ ਸਮੇ ਦਾ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ। ਜਲਦ ਹੀ ਉਨ੍ਹਾਂ ਨੂੰ ਪੱਕਾ ਕਰਨ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦਿੱਤੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵੀਟ ਵਿੱਚ ਜਾਣਕਾਰੀ ਦਿੱਤੀ ਕਿ “28 ਜੁਲਾਈ 2023 ਦਾ ਦਿਨ ਪੰਜਾਬ ਦੇ ਕੱਚੇ ਅਧਿਆਪਕਾਂ ਵਾਸਤੇ ਇਤਿਹਾਸਿਕ ਦਿਨ ਹੋਵੇਗਾ, ਜਦੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਚੰਡੀਗੜ੍ਹ ਵਿਖੇ ਆਰਡਰ ਦੇਣਗੇ।ਇਨ੍ਹਾਂ ਅਧਿਆਪਕਾਂ ਦੀ ਲਗਭਗ 10 ਸਾਲਾਂ ਦੀ ਲੰਬੀ ਉਡੀਕ ਖਤਮ ਹੋਣ ਜਾ ਰਹੀ ਹੈ।ਸਾਰਿਆਂ ਨੂੰ ਬਹੁਤ ਬਹੁਤ ਵਧਾਈ ਹੋਵੇ।












