September 4, 2026, 12:37 am
----------- Advertisement -----------
HomeNewsLatest Newsਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ...

ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 27 ਜੁਲਾਈ (ਬਲਜੀਤ ਮਰਵਾਹਾ) : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸੀਨੀਅਰ ਭਾਜਪਾ ਆਗੂਆਂ ਦਾ ਇਕ ਵਫ਼ਦ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਮਾਨਯੋਗ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲਿਆ ਅਤੇ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਬਦਤਰ ਸਥਿਤੀ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਇੱਕ ਮੰਗ ਪੱਤਰ ਮਾਨਯੋਗ ਰਾਜਪਾਲ ਨੂੰ ਸੌਂਪਿਆ।
ਇਸ ਮੌਕੇ ਵਫਦ ਵਿੱਚ ਸੁਨੀਲ ਜਾਖੜ ਦੇ ਨਾਲ ਕੇਵਲ ਸਿੰਘ ਢਿੱਲੋਂ, ਲਖਵਿੰਦਰ ਕੌਰ ਗਰਚਾ, ਪਰਮਿੰਦਰ ਬਰਾੜ, ਗੁਰਪ੍ਰੀਤ ਸਿੰਘ ਕਾਂਗੜ, ਅਰਵਿੰਦ ਖੰਨਾ, ਬਲਬੀਰ ਸਿੱਧੂ, ਅਮਨਜੋਤ ਕੌਰ ਰਾਮੂਵਾਲੀਆ, ਜੈਇੰਦਰ ਕੌਰ, ਡਾ: ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਰਾਜ ਕੁਮਾਰ ਵੇਰਕਾ ਆਦਿ ਸ਼ਾਮਲ ਸਨ।
ਸੁਨੀਲ ਜਾਖੜ ਵੱਲੋਂ ਮਾਣਯੋਗ ਰਾਜਪਾਲ ਨੂੰ ਸੌਂਪੇ ਮੰਗ ਪੱਤਰ ਚ ਉਨ੍ਹਾਂ ਲਿਖਿਆ ਕਿ ” ਮੈਂ ਆਪ ਜੀ ਨੂੰ ਕਰੋੜਾਂ ਪੰਜਾਬੀਆਂ ਦੀ ਬੇਸਹਾਰਾ ਸਥਿਤੀ ‘ਤੇ ਆਪਣਾ ਗਹਿਰਾ ਦੁੱਖ ਅਤੇ ਦਰਦ ਸਾਂਝਾ ਕਰਨ ਲਈ ਇਹ ਪੱਤਰ ਲਿਖ ਰਿਹਾ ਹਾਂ | ਲੋਕਾਂ ਦੇ ਘਰ ਅਤੇ ਖੇਤ ਹੜ੍ਹਾਂ ਦੇ ਪਾਣੀ ਨਾਲ ਡੁੱਬ ਗਏ ਹਨ | ਪੰਜਾਬ ਵਾਸੀਆਂ ਵੱਲੋਂ ਝੱਲੀਆਂ ਜਾ ਰਹੀਆਂ ਦੁੱਖ-ਤਕਲੀਫ਼ਾਂ ਦੂਰ ਕਰਨੀਆਂ ਚਾਹੀਦੀਆਂ ਹਨ। ਲੇਕਿਨ ਲੋਕਾਂ ਨੂੰ ਜਿਆਦਾਤਰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪ੍ਰਾਪਤ ਰਿਪੋਰਟਾਂ ਅਨੁਸਾਰ, ਰਾਜ ਦੇ ਜ਼ਿਆਦਾਤਰ ਜ਼ਿਲ੍ਹੇ ਅਜੇ ਵੀ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ, ਫਸਲਾਂ ਅਤੇ ਘਰਾਂ ਦਾ ਭਾਰੀ ਨੁਕਸਾਨ ਹੋਇਆ ਹੈ | ਮੈਨੂੰ ਯਕੀਨ ਹੈ ਕਿ ਆਪ ਜੀ ਮੇਰੇ ਵਲੋਂ ਪ੍ਰਗਟਾਏ ਖਦਸ਼ਿਆਂ ਨਾਲ ਸਹਿਮਤ ਹੋਵੋਂਗੇ ਤੇ ਤੁਸੀਂ ਨਿੱਜੀ ਤੌਰ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਤੋਂ ਜਾਣੂੰ ਹੋਵੋਂਗੇ | ਮੈਂ ਆਪ ਜੀ ਨੂੰ ਬੇਨਤੀ ਕਰਦਾ ਹਾਂ ਕਿ ਆਪ ਜੀ ਸਰਕਾਰ ਨੂੰ ਹਦਾਇਤ ਕਰੋ ਕਿ ਉਹ ਮੁਸ਼ਕਿਲਾਂ ਝੱਲ ਰਹੇ ਕਿਸਾਨਾਂ,ਦੁਕਾਨਦਾਰਾਂ ਅਤੇ ਸੂਬੇ ਦੇ ਹੋਰ ਸਾਰੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫੌਰੀ ਤੌਰ ਤੇ ਅੰਤਰਿਮ ਰਾਹਤ ਦੇਵੇ | ਅੱਜ ਲੱਖਾਂ ਲੋਕ ਰੋਜ਼ੀ-ਰੋਟੀ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ | “

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...