September 26, 2026, 5:32 am
----------- Advertisement -----------
HomeNewsLatest Newsਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

Published on

----------- Advertisement -----------

ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲੀਸ ਨੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਕੁਇੰਟਲ 42 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਹੈ। ਐਸਐਸਪੀ ਖੰਨਾ ਅਮਨੀਤ ਕੌਂਡਲ ਨੇ ਦੱਸਿਆ ਕਿ ਐਸਪੀ ਡਾ.ਪ੍ਰਗਿਆ ਜੈਨ ਅਤੇ ਡੀਐਸਪੀ ਪਾਇਲ ਹਰਸਿਮਰਤ ਸਿੰਘ ਦੀ ਅਗਵਾਈ ਵਿੱਚ ਖੰਨਾ ਪੁਲਿਸ ਦੇ ਆਹੀਂ ਆਉਂਦੇ ਮਲੌਦ ਅਤੇ ਦੋਰਾਹਾ ਪੁਲਿਸ ਨੇ ਚੂਰਾ-ਪੋਸਤ ਬਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਦੋਰਾਹਾ ਪੁਲੀਸ ਨੇ ਜੀ.ਟੀ ਰੋਡ ’ਤੇ ਪਨਸਪ ਗੋਦਾਮ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦਿੱਲੀ ਨੰਬਰ ਦੀ ਕਰੂਜ਼ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਜਵਿੰਦਰ ਸਿੰਘ ਵਾਸੀ ਅਮਰਗੜ੍ਹ ਅਤੇ ਗੁਰਵਿੰਦਰ ਸਿੰਘ ਵਾਸੀ ਨਾਭਾ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਕਾਰ ਵਿੱਚੋਂ ਇੱਕ ਕੁਇੰਟਲ 70 ਕਿਲੋ ਭੁੱਕੀ ਬਰਾਮਦ ਹੋਈ।
ਇਸੇ ਤਰ੍ਹਾਂ ਥਾਣਾ ਮਲੌਦ ਦੀ ਪੁਲੀਸ ਜਦੋਂ ਰੋਡੀਆ ਬੱਸ ਸਟੈਂਡ ’ਤੇ ਗਸ਼ਤ ’ਤੇ ਸੀ ਤਾਂ ਮਾਲੇਰਕੋਟਲਾ ਵਾਲੇ ਪਾਸੇ ਤੋਂ ਇੱਕ ਟਰੱਕ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ‘ਤੇ ਟਰੱਕ ਚਾਲਕ ਹਰਪ੍ਰੀਤ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਟਰੱਕ ‘ਚੋਂ 72 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...