May 3, 2026, 4:20 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ 6000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

Published on

----------- Advertisement -----------

ਚੰਡੀਗੜ੍ਹ, 28 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਕਲਰਕ ਨੇ ਆਮਦਨ ਸਰਟੀਫਿਕੇਟ ਬਣਾਉਣ ਬਦਲੇ ਉਸ ਕੋਲੋਂ 7,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਕਤ ਕਲਰਕ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 1000 ਰੁਪਏ ਰਿਸ਼ਵਤ ਲੈ ਚੁੱਕਾ ਹੈ।
ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਲਰਕ ਪ੍ਰਸ਼ਾਂਤ ਜੋਸ਼ੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਵਿੱਚ ਮੁਲਜ਼ਮ ਕਲਰਕ ਪ੍ਰਸ਼ਾਂਤ ਜੋਸ਼ੀ ਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 8, ਮਿਤੀ 28-07-2023 ਨੂੰ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ ਵਿਖੇ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...