June 26, 2026, 3:42 pm
----------- Advertisement -----------
HomeNewsLatest Newsਕਲਯੁਗੀ ਪਿਓ ਨੇ ਆਪਣੀ 14 ਮਹੀਨੇ ਦੀ ਮਾਸੂਮ ਧੀ ਦੀ ਲਈ ਜਾ.ਨ

ਕਲਯੁਗੀ ਪਿਓ ਨੇ ਆਪਣੀ 14 ਮਹੀਨੇ ਦੀ ਮਾਸੂਮ ਧੀ ਦੀ ਲਈ ਜਾ.ਨ

Published on

----------- Advertisement -----------

ਪੰਜਾਬ ਦੇ ਜ਼ਿਲ੍ਹਾ ਰੂਪਨਗਰ (ਰੋਪੜ) ਤੋਂ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿਥੇ ਕਿ ਇੱਕ ਪਿਤਾ ਨੇ ਆਪਣੀ ਹੀ 14 ਮਹੀਨੇ ਦੀ ਧੀ ਦਾ ਕਤਲ ਕਰ ਦਿੱਤਾ।ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ 8 ਵਜੇ ਦੀ ਹੈ ਜਦ ਉਸ ਨੇ ਧੀ ਦਾ ਗਲਾ ਘੁੱਟ ਕੇ ਉਸਦੀ ਜਾਨ ਲੈ ਲਈ। ਫਿਲਹਾਲ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਸਿਕੰਦਰ ਸਿੰਘ ਪੁੱਤਰ ਸੁੱਚਾ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਲੜਕੀ ਦੀ ਮਾਂ ਸੀਮਾ ਰਾਣੀ ਨੇ ਦੱਸਿਆ ਕਿ ਸਿਕੰਦਰ ਨੇ ਉਸ ਨੂੰ ਬੇਟੀ ਦੇ ਸੁੱਤੀ ਹੋਣ ਬਾਰੇ ਦੱਸਿਆ ਪਰ ਜਦੋਂ ਬੱਚੀ ਦੋ ਘੰਟੇ ਤੱਕ ਨਾ ਉੱਠੀ ਅਤੇ ਉਸ ਦੇ ਸਰੀਰ ਵਿਚ ਕੋਈ ਹਿਲਜੁਲ ਨਾ ਹੋਈ ਤਾਂ ਉਸ ਨੇ ਦੇਖਿਆ ਕਿ ਬੇਟੀ ਨੂੰ ਸਾਹ ਨਹੀਂ ਆ ਰਿਹਾ ਸੀ। ਇਹ ਦੇਖ ਕੇ ਉਸ ਨੇ ਰੌਲਾ ਪਾਇਆ ਅਤੇ ਸਿਕੰਦਰ ਹੀ ਉਸ ਨੂੰ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ।
ਸਿਵਲ ਹਸਪਤਾਲ ਵਿੱਚ ਤਾਇਨਾਤ ਐਮਰਜੈਂਸੀ ਡਾਕਟਰ ਨੇ ਦੱਸਿਆ ਕਿ ਲੜਕੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮਰ ਚੁੱਕੀ ਸੀ। ਉਸ ਦੇ ਚਿਹਰੇ ‘ਤੇ ਸੱਟ ਦੇ ਨਿਸ਼ਾਨ ਸਨ। ਲੜਕੀ ਦਾ ਨਾਂ ਏਕਮ ਹੈ। ਜਦੋਂ ਉਸ ਦੇ ਪਿਤਾ ਉਸ ਨੂੰ ਹਸਪਤਾਲ ਲੈ ਕੇ ਆਏ ਤਾਂ ਅਸੀਂ ਘਟਨਾ ਬਾਰੇ ਪੁੱਛਿਆ, ਪਰ ਉਹ ਸਪੱਸ਼ਟ ਤੌਰ ‘ਤੇ ਕੁਝ ਨਹੀਂ ਦੱਸ ਰਿਹਾ ਸੀ। ਕਹਿ ਰਿਹਾ ਸੀ ਕਿ ਕੁੜੀ ਡਿੱਗਣ ਨਾਲ ਜ਼ਖਮੀ ਹੋ ਗਈ। ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...