October 1, 2026, 8:43 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨਾਂ ਵਿੱਚ 1 ਲੱਖ...

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ

Published on

----------- Advertisement -----------

ਚੰਡੀਗੜ੍ਹ, 28 ਜੁਲਾਈ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 10 ਜੁਲਾਈ ਤੋਂ 27 ਜੁਲਾਈ ਤੱਕ ਕੁੱਲ 29380 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ 1,15,361 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।

ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਹੁਣ ਤੱਕ ਓਪੀਡੀ ਦੀ ਗਿਣਤੀ 1,14,580 ਤੱਕ ਪੁੱਜ ਗਈ ਹੈ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1475 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ।

ਹੁਣ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1277 ਲੋਕ ਰਹਿ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਲ੍ਹਿਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ।

ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 44 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 22 ਵਿਅਕਤੀ ਜ਼ਖ਼ਮੀ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...