November 18, 2026, 2:51 pm
----------- Advertisement -----------
HomeNewsBreaking NewsIIM ਅਹਿਮਦਾਬਾਦ 'ਚ ਪੰਜਾਬ ਦੇ ਹੈੱਡਮਾਸਟਰ ਲੈਣਗੇ ਟ੍ਰੇਨਿੰਗ: CM ਮਾਨ ਅੱਜ 50...

IIM ਅਹਿਮਦਾਬਾਦ ‘ਚ ਪੰਜਾਬ ਦੇ ਹੈੱਡਮਾਸਟਰ ਲੈਣਗੇ ਟ੍ਰੇਨਿੰਗ: CM ਮਾਨ ਅੱਜ 50 ਹੈੱਡਮਾਸਟਰਾਂ ਦੇ ਬੈਚ ਨੂੰ ਕਰਨਗੇ ਰਵਾਨਾ

Published on

----------- Advertisement -----------
  • ਪਹਿਲਾਂ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਿਆ ਸੀ

ਚੰਡੀਗੜ੍ਹ, 30 ਜੁਲਾਈ 2023 – ਪੰਜਾਬ ਸਰਕਾਰ ਹੁਣ ਸੂਬੇ ਦੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਸਿਖਲਾਈ ਲਈ ਆਈਆਈਐਮ ਅਹਿਮਦਾਬਾਦ ਵਿੱਚ ਭੇਜੇਗੀ। CM ਭਗਵੰਤ ਮਾਨ ਅੱਜ ਮੋਹਾਲੀ ਤੋਂ 50 ਸਕੂਲ ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਆਈਆਈਐਮ ਅਹਿਮਦਾਬਾਦ ਪ੍ਰਬੰਧਨ ਸਿਖਲਾਈ ਲਈ ਵਿਸ਼ਵ ਪ੍ਰਸਿੱਧ ਹੈ। ਇਸੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ। ਪਹਿਲਾ ਬੈਚ ਅੱਜ ਰਵਾਨਾ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸਿੰਗਾਪੁਰ ਦੀ ਮਸ਼ਹੂਰ ਪ੍ਰਿੰਸੀਪਲ ਅਕੈਡਮੀ ਤੋਂ 138 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਸੀ।

ਪਿਛਲੇ ਹਫ਼ਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਮਸ਼ਹੂਰ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਪੜ੍ਹਾਉਣ ਅਤੇ ਪ੍ਰਬੰਧ ਕਰਨ ਦਾ ਤਰੀਕਾ ਸਿਖਾਉਣ ਲਈ ਭੇਜਿਆ ਸੀ। ਇਸ ਕੜੀ ਵਿੱਚ 36-36 ਪ੍ਰਿੰਸੀਪਲਾਂ ਦੇ 2 ਬੈਚ ਕੁੱਲ 72 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਭੇਜੇ ਗਏ। ਉਨ੍ਹਾਂ ਦੀ ਸਿਖਲਾਈ ਦੀ ਸਮਾਂ ਸੀਮਾ 24 ਜੁਲਾਈ ਤੋਂ 28 ਜੁਲਾਈ ਤੱਕ ਸੀ।

ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਚਾਹੇ ਉਹ ਪੜ੍ਹਾਉਣ ਦੇ ਨਵੇਂ ਤਰੀਕੇ ਹਨ ਜਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਦਰਯਾਨ-3 ਦੇ ਲਾਈਵ ਲਾਂਚਿੰਗ ਨੂੰ ਦਿਖਾਉਣ ਲਈ ਇਸਰੋ ਲੈ ਕੇ ਜਾਣਾ, ਵੋਕੇਸ਼ਨਲ ਕੈਂਪ ਲਗਾਉਣਾ ਜਾਂ ਵਿਹਲੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ। ਇਨ੍ਹਾਂ ਸਭ ‘ਚ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰਨ ਲਈ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...