ਫਿਰੋਜ਼ਪੁਰ: ਪੰਜਾਬ ‘ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ। ਚੋਣਾਂ ਤੋਂ ਜੁੜੀ ਇਕ ਅਹਿਮ ਖਬਰ ਸਾਹਮਣੇ ਆਈ ਹੈ। ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗੜ ਨੇ ਅਸਤੀਫ਼ਾ ਦੇ ਦਿੱਤਾ ਹੈ। ਆਸ਼ੂ ਬਾਂਗੜ ਨੇ ਕਿਹਾ ਕਿ ਕੇਜਰੀਵਾਲ ਇਕ ਬਹੁਰਾਸ਼ਟਰੀ ਕੰਪਨੀ ਵਾਂਗ ਹੈ ਜੋ ਆਪਣੇ ਸਵਾਰਥ ਲਈ ਕੰਮ ਕਰ ਰਹੇ ਹਨ। ਪਾਰਟੀ ਦੀਆਂ ਨੀਤੀਆਂ ਨਾਲ ਸਹਿਮਤ ਨਾ ਹੋਣ ਕਾਰਨ ਉਹ ਅਸਤੀਫਾ ਦੇ ਰਹੇ ਹਨ।













