ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਭਾਰਤ ਲਿਆਂਦਾ ਜਾਵੇਗਾ। ਇਸ ਦੇ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਭੇਜੀ ਗਈ ਹੈ। ਸਚਿਨ ਗੈਂਗਸਟਰ ਲਾਰੈਂਸ ਦਾ ਭਾਣਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਕੋਲ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਸ਼ਾਮਿਲ ਹੈ
ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਏਜੰਸੀਆਂ ਅਗਲੇ 2 ਦਿਨਾਂ ‘ਚ ਸਚਿਨ ਨੂੰ ਲੈ ਕੇ ਦਿੱਲੀ ਪਹੁੰਚ ਜਾਣਗੀਆਂ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਚਿਨ ਦੇ ਦਿੱਲੀ ਆਉਣ ਤੋਂ ਬਾਅਦ ਕਈ ਵੱਡੇ ਮਾਮਲਿਆਂ ਨੂੰ ਸੁਲਝਾਇਆ ਜਾ ਸਕੇਗਾ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਦੇ ਇਕ ਏ.ਸੀ.ਪੀ., ਦੋ ਇੰਸਪੈਕਟਰਾਂ ਸਮੇਤ ਤਕਰੀਬਨ 4 ਅਧਿਕਾਰੀਆਂ ਦੀ ਟੀਮ ਅਜ਼ਰਬੈਜਾਨ ਲਈ ਰਵਾਨਾ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ ਸੀ।
----------- Advertisement -----------
ਮੂਸੇਵਾਲਾ ਕ.ਤ.ਲਕਾਂਡ ਦੇ ਮਾਸਟਰਮਾਈਂਡ ਸਚਿਨ ਨੂੰ ਲਿਆਂਦਾ ਜਾਵੇਗਾ ਭਾਰਤ, ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ
Published on
----------- Advertisement -----------
----------- Advertisement -----------












