June 28, 2026, 9:26 am
----------- Advertisement -----------
HomePunjabbusinessLPG ਸਿਲੰਡਰ ਤੋਂ ਲੈ ਕੇ ITR 'ਤੇ ਲੇਟ ਫੀਸ ਤੱਕ, ਅੱਜ ਤੋਂ...

LPG ਸਿਲੰਡਰ ਤੋਂ ਲੈ ਕੇ ITR ‘ਤੇ ਲੇਟ ਫੀਸ ਤੱਕ, ਅੱਜ ਤੋਂ ਹੋਏ ਇਹ 5 ਵੱਡੇ ਬਦਲਾਅ

Published on

----------- Advertisement -----------

ਅੱਜ 1 ਅਗਸਤ ਹੈ ਅਤੇ ਇਸ ਦੇ ਨਾਲ ਕਈ ਬਦਲਾਅ ਲਾਗੂ ਹੋ ਗਏ ਹਨ। ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂਦੀਆਂ ਹਨ। ਇਨ੍ਹਾਂ ਦਾ ਅਸਰ ਦੇਸ਼ ਦੇ ਆਮ ਆਦਮੀ ਤੋਂ ਲੈ ਕੇ ਖਾਸ ਤੱਕ ਪਵੇਗਾ। ਇਨ੍ਹਾਂ ਬਦਲਾਵਾਂ ‘ਚ ਸਸਤਾ ਵਪਾਰਕ LPG ਸਿਲੰਡਰ, ITR ‘ਤੇ ਜੁਰਮਾਨਾ ਅਤੇ ਕ੍ਰੈਡਿਟ ਕਾਰਡ ਨਿਯਮਾਂ- ‘ਚ ਬਦਲਾਅ ਆਦਿ ਸ਼ਾਮਲ ਹਨ।

  • ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਤੋਂ ਬਾਅਦ ਕਮਰਸ਼ੀਅਲ ਗੈਸ ਸਿਲੰਡਰ 100 ਰੁਪਏ ਸਸਤਾ ਹੋ ਗਿਆ ਹੈ।
  • 31 ਜੁਲਾਈ 2023 ਤੱਕ 6.5 ਕਰੋੜ ਤੋਂ ਵੱਧ ਲੋਕਾਂ ਨੇ ਇਨਕਮ ਟੈਕਸ ਰਿਟਰਨ ਭਰੀ ਹੈ। ਪਰ ਹੁਣ ਜੇਕਰ ਤੁਸੀਂ ਇਸ ਤੋਂ ਬਾਅਦ ਇਨਕਮ ਟੈਕਸ ਰਿਟਰਨ ਫਾਈਲ ਕਰਦੇ ਹੋ ਤਾਂ ਤੁਹਾਨੂੰ 5000 ਰੁਪਏ ਤੱਕ ਦਾ ਜ਼ੁਰਮਾਨਾ ਦੇਣਾ ਪਵੇਗਾ। 1 ਅਗਸਤ ਤੋਂ ਤੁਸੀਂ ਜੁਰਮਾਨੇ ਦੇ ਨਾਲ ਦਸੰਬਰ ਤੱਕ ITR ਫਾਈਲ ਕਰ ਸਕਦੇ ਹੋ।
  • ATF ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਮਹੀਨੇ ਵਾਧਾ ਹੋਇਆ ਹੈ। ਦਿੱਲੀ ‘ਚ ATF ਦੀ ਕੀਮਤ ‘ਚ ਭਾਰੀ ਉਛਾਲ ਆਇਆ ਹੈ। ਇੱਥੇ ਪ੍ਰਤੀ ਕਿਲੋ ਲੀਟਰ ਦੀ ਕੀਮਤ 98,508.26 ਰੁਪਏ ਤੱਕ ਪਹੁੰਚ ਗਈ ਹੈ। ਕੋਲਕਾਤਾ ‘ਚ ATF ਦੀ ਕੀਮਤ ‘ਚ ਵਾਧਾ ਹੋਇਆ ਹੈ, ਜਿਸ ਦੀਆਂ ਕੀਮਤਾਂ ਵਧ ਕੇ 1,07,383.08 ਰੁਪਏ ਪ੍ਰਤੀ ਕਿਲੋ-ਲੀਟਰ ਹੋ ਗਈਆਂ ਹਨ।
  • ਐਕਸਿਸ ਬੈਂਕ ਦੇ ਕ੍ਰੈਡਿਟ ਕਾਰਡ ਉਪਭੋਗਤਾਵਾਂ ਲਈ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਜੀ ਹਾਂ, ਅੱਜ ਤੋਂ ਐਕਸਿਸ ਬੈਂਕ ਨੇ ਕ੍ਰੈਡਿਟ ਕਾਰਡ ਕੈਸ਼ਬੈਕ ਅਤੇ ਇਨਸੈਂਟਿਵ ਪੁਆਇੰਟਸ ਨੂੰ ਘਟਾ ਦਿੱਤਾ ਹੈ। ਇਹ ਬਦਲਾਅ ਐਕਸਿਸ ਬੈਂਕ ਫਲਿੱਪਕਾਰਟ ਐਕਸਿਸ ਬੈਂਕ ਕ੍ਰੈਡਿਟ ਕਾਰਡ ਉਪਭੋਗਤਾਵਾਂ ਲਈ ਕੀਤਾ ਗਿਆ ਹੈ। ਐਲਾਨ ਤੋਂ ਬਾਅਦ ਇਸ ਨੂੰ 12 ਅਗਸਤ ਤੋਂ ਲਾਗੂ ਕਰ ਦਿੱਤਾ ਜਾਵੇਗਾ।
  • ਇਸ ਵਾਰ ਅਗਸਤ ‘ਚ ਬੈਂਕ 14 ਦਿਨ ਬੰਦ ਰਹਿਣਗੇ। ਇਸ ਮਹੀਨੇ ਰੱਖੜੀ ਸਮੇਤ ਕਈ ਤਿਉਹਾਰਾਂ ਕਾਰਨ ਵੱਖ-ਵੱਖ ਸੂਬਿਆਂ ‘ਚ ਬੈਂਕਿੰਗ ਕੰਮਕਾਜ ਬੰਦ ਰਹਿਣਗੇ। ਇਨ੍ਹਾਂ ਛੁੱਟੀਆਂ ਦੌਰਾਨ, 2000 ਰੁਪਏ ਦੇ ਗੁਲਾਬੀ ਨੋਟਾਂ ਨੂੰ ਵੀ ਨਹੀਂ ਬਦਲਿਆ ਜਾ ਸਕੇਗਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...