June 18, 2026, 7:55 pm
----------- Advertisement -----------
HomeNewsLatest Newsਫਗਵਾੜਾ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਇਕ...

ਫਗਵਾੜਾ ‘ਚ ਇਕੋ ਪਰਿਵਾਰ ਦੇ 5 ਮੈਂਬਰਾਂ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਇਕ ਦੀ ਹਾਲਤ ਗੰਭੀਰ

Published on

----------- Advertisement -----------

ਸ਼ਹਿਰ ਫਗਵਾੜਾ ਦੇ ਨਾਲ ਲੱਗਦੇ ਪਿੰਡ ਸੰਗਤਪੁਰਾ ‘ਚ ਇਕ ਪਰਿਵਾਰ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਆਂਢ-ਗੁਆਂਢ ਅਤੇ ਰਿਸ਼ਤੇਦਾਰ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਲੈ ਗਏ। ਹਸਪਤਾਲ ਵਿੱਚ ਹਰਦੀਪ ਸਿੰਘ (41) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦਕਿ ਹਰਦੀਪ ਦੀ ਮਾਂ ਕੁਲਦੀਪ ਕੌਰ (77), ਪਤਨੀ ਰੁਚੀ (38), ਬੇਟੀ ਰੁਬਾਨੀ (12) ਅਤੇ ਨਵ (9) ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।
ਹਰਦੀਪ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਫਗਵਾੜਾ ਦੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਹੈ। ਹਰਦੀਪ ਦੀ ਪਤਨੀ ਰੁਚੀ ਨੇ ਦੱਸਿਆ ਕਿ ਉਨ੍ਹਾਂ ਦਾ ਕੁਝ ਪੈਸਿਆਂ ਦਾ ਲੈਣ-ਦੇਣ ਸੀ, ਜਿਸ ਦੇ ਸਬੰਧ ‘ਚ ਪੁਲਸ ਉਨ੍ਹਾਂ ਦੇ ਘਰ ਆਈ ਸੀ। ਇਸ ਤੋਂ ਬਾਅਦ ਰਾਤ ਕਰੀਬ 10.30 ਵਜੇ ਪਰਿਵਾਰ ਦੇ ਸਾਰੇ ਮੈਂਬਰ ਇਕੱਠੇ ਹੋ ਗਏ ਅਤੇ ਸਾਰਿਆਂ ਨੇ ਇਕੱਠਿਆਂ ਜ਼ਹਿਰ ਨਿਗਲ ਲਿਆ।
ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਾਵਲ ਪਿੰਡੀ ਥਾਣੇ ਦੇ ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਇਦ ਮਾਮਲਾ ਪੈਸਿਆਂ ਦੇ ਲੈਣ-ਦੇਣ ਦਾ ਹੈ, ਜਿਸ ਦੇ ਤਣਾਅ ਵਿੱਚ ਪਰਿਵਾਰ ਨੇ ਜ਼ਹਿਰ ਨਿਗਲ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...