June 9, 2026, 1:15 pm
----------- Advertisement -----------
HomeNewsBreaking Newsਨੌਜਵਾਨ ਨੇ ਕੀਤੀ ਖੁ+ਦਕੁ+ਸ਼ੀ: ਪਰਿਵਾਰ ਨੇ ਸਹੁਰਿਆਂ 'ਤੇ ਲਾਏ ਇਲਜ਼ਾਮ

ਨੌਜਵਾਨ ਨੇ ਕੀਤੀ ਖੁ+ਦਕੁ+ਸ਼ੀ: ਪਰਿਵਾਰ ਨੇ ਸਹੁਰਿਆਂ ‘ਤੇ ਲਾਏ ਇਲਜ਼ਾਮ

Published on

----------- Advertisement -----------

ਲੁਧਿਆਣਾ, 2 ਅਗਸਤ 2023 – ਲੁਧਿਆਣਾ ਦੇ ਪਿੰਡ ਕੰਡਿਆਣਾ ਕਲਾਂ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਆਪਣੀ ਪਤਨੀ ਅਤੇ ਬੱਚੇ ਨੂੰ ਆਪਣੇ ਸਹੁਰੇ ਘਰ ਤੋਂ ਵਾਪਸ ਲੈਣ ਗਿਆ ਸੀ। ਇਸ ਦੌਰਾਨ ਉਸ ਦੀ ਪਤਨੀ ਅਤੇ ਸੱਸ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਬੇਇੱਜ਼ਤੀ ਮਹਿਸੂਸ ਕਰਨ ਤੋਂ ਬਾਅਦ ਨੌਜਵਾਨ ਨੇ ਘਰ ਆ ਕੇ ਕਮਰੇ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਮ੍ਰਿਤਕ ਦੇ ਭਰਾ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਵਿਜੇ ਦਾ ਵਿਆਹ ਪ੍ਰਿਆ ਨਾਂ ਦੀ ਲੜਕੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਲੜਕੀ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। 19 ਜੁਲਾਈ ਨੂੰ ਪ੍ਰਿਆ ਬੱਚੇ ਦੇ ਨਾਲ ਆਪਣੇ ਭਰਾ ਦਾ ਜਨਮ ਦਿਨ ਮਨਾਉਣ ਲਈ ਆਪਣੇ ਜੱਦੀ ਪਿੰਡ ਰਾਵਲਪਿੰਡੀ ਫਗਵਾੜਾ ਗਈ ਸੀ।

ਕੁਝ ਦਿਨਾਂ ਬਾਅਦ ਜਦੋਂ ਵਿਜੇ ਉਸ ਨੂੰ ਆਪਣੇ ਸਹੁਰੇ ਘਰ ਤੋਂ ਲੈਣ ਗਿਆ ਤਾਂ ਪ੍ਰਿਆ ਦੀ ਮਾਂ ਸੁਖਵਿੰਦਰ ਕੌਰ ਅਤੇ ਪ੍ਰਿਆ ਨੇ ਆਪ ਵਿਜੇ ਨੂੰ ਬਹੁਤ ਜ਼ਲੀਲ ਕੀਤਾ। ਪ੍ਰਿਆ ਨੇ ਘਰ ਵਾਪਸ ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਕਾਰਨ ਵਿਜੇ ਕਾਫੀ ਪਰੇਸ਼ਾਨ ਰਹਿਣ ਲੱਗਾ। ਕੰਮ ਤੋਂ ਵਾਪਸ ਆ ਕੇ ਵਿਜੇ ਨੇ ਸ਼ਾਮ ਸਾਢੇ ਸੱਤ ਵਜੇ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਫਾਹਾ ਲੈ ਲਿਆ।

ਵਿਜੇ ਦਾ ਦਰਵਾਜ਼ਾ ਖੋਲ੍ਹਣ ਦੀ ਬਹੁਤ ਕੋਸ਼ਿਸ਼ ਕੀਤੀ। ਦਰਵਾਜ਼ਾ ਅੰਦਰੋਂ ਬੰਦ ਸੀ। ਘਰ ਦੇ ਬਾਕੀ ਮੈਂਬਰ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਵਿਜੇ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਥਾਣਾ ਮੇਹਰਬਾਨ ਦੀ ਪੁਲੀਸ ਨੇ ਲਾਸ਼ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ। ਪੁਲਸ ਨੇ ਪਤਨੀ ਪ੍ਰਿਆ, ਸੱਸ ਸੁਖਵਿੰਦਰ ਕੌਰ ਅਤੇ 4 ਭੈਣਾਂ ਖਿਲਾਫ ਧਾਰਾ 306, 34 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...