September 13, 2026, 11:51 pm
----------- Advertisement -----------
HomeNewsLatest Newsਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ...

ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 2 ਅਗਸਤ (ਬਲਜੀਤ ਮਰਵਾਹਾ): ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੀਆਂ ਸਿਵਲ ਅਸਾਮੀਆਂ ਅਤੇ ਸੇਵਾਵਾਂ ਅਤੇ ਕੇਂਦਰੀ ਵਿਦਿਅਕ ਸੰਸਥਾਵਾਂ ਵਿੱਚ ਦਾਖਲੇ ਲਈ ਰਿਜ਼ਰਵੇਸ਼ਨ ਦਾ ਲਾਭ ਲੈਣ ਲਈ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈ.ਡਬਲਿਯੂ.ਐਸ) ਨੂੰ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਦੀ ਉਲੰਘਣਾ ਕਰਕੇ ਆਮਦਨ ਅਤੇ ਸੰਪਤੀ ਸਰਟੀਫਿਕੇਟ ਬਣਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਅਯੋਗ ਭਾਵ ਗੈਰ ਪਾਤਰ ਵਿਅਕਤੀਆਂ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਜਾਰੀ ਕਰਵਾਉਣ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਹੈ ਕਿ ਸਰਟੀਫਿਕੇਟ ਜਾਰੀ ਕਰਨ ਵਾਲੀ ਅਥਾਰਟੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਹਦਾਇਤਾਂ ਮਿਤੀ 14-5-2019 ਅਤੇ 15-7-2019 ਦੇ ਉਪਬੰਧਾਂ ਅਨੁਸਾਰ ਮੁਕੰਮਲ ਪੂਰਵ ਪੜਤਾਲ ਉਪਰੰਤ ਹੀ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਅਜਿਹਾ ਕੋਈ ਕੇਸ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ, ਤਾਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਲਈ ਤੱਥਾ ਨੂੰ ਵੈਰੀਫਾਈ ਕਰਨ ਵਾਲੇ ਕਰਮਚਾਰੀ/ਵਿਅਕਤੀ ਵਿਰੁੱਧ ਵਿਭਾਗੀ/ਫ਼ੌਜਦਾਰੀ ਐਕਸ਼ਨ ਲਿਆ ਜਾਵੇਗਾ। ਇਸ ਤੋਂ ਇਲਾਵਾ ਜਿਸ ਵਿਅਕਤੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਗਲਤ ਤੱਥਾਂ ਦੇ ਅਧਾਰ ‘ਤੇ ਬਣਵਾਏ ਗਏ ਹਨ, ਉਨ੍ਹਾਂ ਵਿਰੁੱਧ ਵੀ ਫੌਜਦਾਰੀ ਕਾਰਵਾਈ ਆਰੰਭੀ ਜਾਵੇਗੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਸਿਵਲ ਪੋਸਟਾਂ ਅਤੇ ਸੇਵਾਵਾਂ ਵਿੱਚ ਲਾਗੂ 10 ਫੀਸਦੀ ਰਾਖਵਾਂਕਰਨ ਦਾ ਲਾਭ ਲੈਣ ਲਈ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਪੱਤਰ ਨੰ:1/16/2019- ਰਸ1/116, ਮਿਤੀ 14-5-2019 ਅਤੇ ਨੰ:1/16/2019-ਰਸ1/1523189/1, ਮਿਤੀ 15-7-2019 ਰਾਹੀਂ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।

ਕੈਬਨਿਟ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਸਬੰਧੀ ਹਦਾਇਤਾਂ ਆਮ ਲੋਕਾਂ ਦੇ ਧਿਆਨ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...