September 7, 2026, 6:40 am
----------- Advertisement -----------
HomeNewsLatest Newsਅਬੋਹਰ 'ਚ ਦਰਦਨਾਕ ਹਾਦਸਾ, ਬਾਈਕ ਦੇ ਟਾਇਰ 'ਚ ਚੁੰਨੀ ਫਸਣ ਕਾਰਨ ਔਰਤ...

ਅਬੋਹਰ ‘ਚ ਦਰਦਨਾਕ ਹਾਦਸਾ, ਬਾਈਕ ਦੇ ਟਾਇਰ ‘ਚ ਚੁੰਨੀ ਫਸਣ ਕਾਰਨ ਔਰਤ ਦੀ ਹੋਈ ਮੌ+ਤ

Published on

----------- Advertisement -----------

ਅਬੋਹਰ ‘ਚ ਦੋ ਦਿਨ ਪਹਿਲਾਂ ਬਾਈਕ ‘ਚ ਦੁਪੱਟਾ ਆਉਣ ਕਾਰਨ ਸੜਕ ‘ਤੇ ਡਿੱਗੀ ਔਰਤ ਦੀ ਬੀਕਾਨੇਰ ‘ਚ ਇਲਾਜ ਦੌਰਾਨ ਮੌਤ ਹੋ ਗਈ। ਜਿਸ ਦਾ ਅੱਜ ਖੂਈਆਂ ਸਰਵਰ ਪੁਲਿਸ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਨਿਹਾਲਖੇੜਾ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਹਾਦਸੇ ਵਿੱਚ ਦੋ ਮਾਸੂਮ ਬੱਚਿਆਂ ਦੇ ਸਿਰਾਂ ਤੋਂ ਮਾਂ ਦਾ ਸਹਾਰਾ ਉੱਠ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ 22 ਸਾਲਾ ਮੰਜੂ ਪਤਨੀ ਪ੍ਰਵੀਨ ਵਾਸੀ ਨਿਹਾਲਖੇੜਾ ਦੋ ਦਿਨ ਪਹਿਲਾਂ ਆਪਣੇ ਪਤੀ ਪ੍ਰਵੀਨ, 5 ਸਾਲਾ ਬੇਟੀ ਅਤੇ 5 ਮਹੀਨੇ ਦੇ ਬੇਟੇ ਨਾਲ ਬਾਈਕ ‘ਤੇ ਸਵਾਰ ਹੋ ਕੇ ਆਪਣੇ ਪੇਕੇ ਘਰ ਭੰਗਰਖੇੜਾ ਤੋਂ ਵਾਪਸ ਆਪਣੇ ਸਹੁਰੇ ਘਰ ਆ ਰਹੀ ਸੀ। ਜਦੋਂ ਮੋਟਰਸਾਈਕਲ ਚੂਹੜੀਵਾਲਾ ਧੰਨਾ ਨੇੜੇ ਪਹੁੰਚਿਆ ਤਾਂ ਅਚਾਨਕ ਔਰਤ ਦਾ ਦੁਪੱਟਾ ਟਾਇਰ ਵਿੱਚ ਫਸ ਜਾਣ ਕਾਰਨ ਉਹ ਆਪਣੇ ਪੰਜ ਮਹੀਨੇ ਦੇ ਬੱਚੇ ਸਮੇਤ ਹੇਠਾਂ ਡਿੱਗ ਗਈ।
ਹਾਦਸੇ ‘ਚ ਛੋਟਾ ਬੱਚਾ ਤਾ ਮਾਂ ਦੀ ਛਾਤੀ ਨਾਲ ਚਿੰਬੜ ਕੇ ਬਚ ਗਿਆ, ਜਦਕਿ ਉਸ ਦੀ ਮਾਂ ਦੇ ਸਿਰ ‘ਤੇ ਡੂੰਘੀਆਂ ਸੱਟਾਂ ਲੱਗੀਆਂ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇੱਥੋਂ ਰੈਫਰ ਕਰ ਦਿੱਤਾ ਗਿਆ, ਜਿਸ ’ਤੇ ਪਰਿਵਾਰ ਵਾਲੇ ਉਸ ਨੂੰ ਸ੍ਰੀਗੰਗਾਨਗਰ ਲੈ ਗਏ। ਜਿੱਥੋਂ ਉਸ ਨੂੰ ਬੀਕਾਨੇਰ ਲਿਜਾਇਆ ਗਿਆ ਪਰ ਬੀਤੀ ਰਾਤ ਉਸ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...