July 27, 2026, 3:46 am
----------- Advertisement -----------
HomeNewsLatest Newsਜਲੰਧਰ 'ਚ ਗੀਤਾ ਮੰਦਿਰ ਦੇ ਪੁਜਾਰੀ ਤੋਂ ਲੁੱਟ, ਨਕਦੀ ਤੇ ਸੋਨੇ ਦੀ...

ਜਲੰਧਰ ‘ਚ ਗੀਤਾ ਮੰਦਿਰ ਦੇ ਪੁਜਾਰੀ ਤੋਂ ਲੁੱਟ, ਨਕਦੀ ਤੇ ਸੋਨੇ ਦੀ ਮੁੰਦਰੀ ਲੁੱਟੀ

Published on

----------- Advertisement -----------

ਜਲੰਧਰ ਦੇ ਮਸ਼ਹੂਰ ਗੀਤਾ ਮੰਦਰ ਦੇ ਪੁਜਾਰੀ ਕੋਲੋਂ ਦੇਰ ਰਾਤ ਲੁਟੇਰਿਆਂ ਨੇ 15 ਹਜ਼ਾਰ ਦੀ ਨਕਦੀ ਅਤੇ ਹੱਥ ‘ਚ ਪਾਈ ਸੋਨੇ ਦੀ ਮੁੰਦਰੀ ਲੁੱਟ ਲਈ। ਪੰਡਿਤ ਸੋਮਨਾਥ ਨੇ ਦੱਸਿਆ ਕਿ ਉਹ ਆਪਣੀ ਨੂੰਹ ਦੇ ਜਨਮ ਦਿਨ ਦੀ ਪਾਰਟੀ ਤੋਂ ਸਕੂਟੀ ‘ਤੇ ਵਾਪਸ ਆ ਰਿਹਾ ਸੀ। ਚੀਮਾ ਚੌਕ ਤੋਂ ਇੱਕ ਕਾਰ ਨੇ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਮਿੱਠਾਪੁਰ ‘ਚ ਕਾਰ ‘ਚ ਸਵਾਰ ਇਕ ਔਰਤ ਨੇ ਉਸ ਕੋਲੋਂ ਕੋਈ ਪਤਾ ਪੁੱਛਣ ਦੇ ਬਹਾਨੇ ਉਸ ਨੂੰ ਰੋਕ ਲਿਆ। ਇਸ ਤੋਂ ਬਾਅਦ ਕਾਰ ਵਿੱਚ ਬੈਠੇ ਦੋ ਨੌਜਵਾਨਾਂ ਨੇ ਡਰਾ ਧਮਕਾ ਕੇ ਲੁੱਟਮਾਰ ਕੀਤੀ।
ਮੌਕੇ ‘ਤੇ ਪਹੁੰਚੇ ਪੰਡਿਤ ਸੋਮਨਾਥ ਦੀ ਨੂੰਹ ਅਤੇ ਪੁੱਤਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ‘ਤੇ ਕਰੀਬ ਇਕ ਘੰਟੇ ਬਾਅਦ ਪੁਲਸ ਮੌਕੇ ‘ਤੇ ਪਹੁੰਚੀ। ਦੋਵਾਂ ਨੇ ਦੱਸਿਆ ਕਿ ਕਾਰ ‘ਚ ਇਕ ਔਰਤ ਸਮੇਤ ਤਿੰਨ ਲੋਕ ਸਵਾਰ ਸਨ। ਪੰਡਿਤ ਸੋਮਨਾਥ ਨੇ ਦੱਸਿਆ ਕਿ ਲੁਟੇਰਿਆਂ ਕੋਲ ਤੇਜ਼ਧਾਰ ਹਥਿਆਰ ਸਨ ਅਤੇ ਲੁਟੇਰੇ ਨਸ਼ੇ ਵਿਚ ਵੀ ਸਨ। ਉਨ੍ਹਾਂ ਨੇ ਡਰਾ ਧਮਕਾ ਕੇ 15 ਹਜ਼ਾਰ ਰੁਪਏ ਅਤੇ ਸੋਨੇ ਦੀ ਮੁੰਦਰੀ ਲੁੱਟ ਲਈ ਜਿਸ ਤੋਂ ਬਾਅਦ ਉਹ ਉਨ੍ਹਾਂ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਵੀ ਖੋਹਣ ਹੀ ਵਾਲਾ ਸੀ ਕਿ ਇਸੇ ਦੌਰਾਨ ਪਿੱਛੇ ਤੋਂ ਆ ਰਹੀ ਪੰਡਿਤ ਦੇ ਪਰਿਵਾਰ ਦੀ ਕਾਰ ਵੇਖ ਕੇ ਤੁਰੰਤ ਆਪਣੀ ਕਾਰ ਵਿੱਚ ਬੈਠ ਕੇ ਮੌਕੇ ਤੋਂ ਫਰਾਰ ਹੋ ਗਏ। ਪੰਡਿਤ ਸੋਮਨਾਥ ਨੇ ਦੱਸਿਆ ਕਿ ਜੇਕਰ ਪਿੱਛੇ ਆ ਰਹੀ ਪਰਿਵਾਰ ਦੀ ਕਾਰ ਦੀਆਂ ਲਾਈਟਾਂ ਨਾ ਜਗਦੀਆਂ ਤਾਂ ਲੁਟੇਰੇ ਤਲਵਾਰ ਨਾਲ ਉਸ ਨੂੰ ਨੁਕਸਾਨ ਪਹੁੰਚਾ ਸਕਦੇ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...