ਭਾਰਤ ਦੇ ਦਿੱਗਜ ਕ੍ਰਿਕਟਰ ਮਨੋਜ ਤਿਵਾਰੀ ਨੇ ਅਚਾਨਕ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਮਨੋਜ ਤਿਵਾਰੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ ਪਰ ਉਹ ਜ਼ਿਆਦਾ ਦੇਰ ਤੱਕ ਟੀਮ ਇੰਡੀਆ ‘ਚ ਨਹੀਂ ਰਹਿ ਸਕੇ। ਮਨੋਜ ਤਿਵਾੜੀ ਇਸ ਸਮੇਂ ਬੰਗਾਲ ਦੀ ਮਮਤਾ ਸਰਕਾਰ ਵਿੱਚ ਖੇਡ ਮੰਤਰੀ ਹਨ।

ਮਨੋਜ ਤਿਵਾਰੀ ਨੂੰ ਪਿਛਲੇ 8 ਸਾਲਾਂ ਤੋਂ ਟੀਮ ਇੰਡੀਆ ‘ਚ ਜਗ੍ਹਾ ਨਹੀਂ ਮਿਲੀ ਹੈ। ਇਹ ਖਿਡਾਰੀ ਆਪਣੀ ਤੇਜ਼ ਬੱਲੇਬਾਜ਼ੀ ਲਈ ਜਾਣਿਆ ਜਾਂਦਾ ਸੀ ਪਰ ਇਹ ਖਿਡਾਰੀ ਆਪਣੀ ਚੰਗੀ ਖੇਡ ਨੂੰ ਕਾਇਮ ਨਹੀਂ ਰੱਖ ਸਕਿਆ। ਦੱਸ ਦਈਏ ਕਿ ਮਨੋਜ ਤਿਵਾਰੀ ਨੇ ਟੀਮ ਇੰਡੀਆ ਲਈ ਆਪਣਾ ਆਖਰੀ ਮੈਚ ਸਾਲ 2015 ‘ਚ ਖੇਡਿਆ ਸੀ। ਮਨੋਜ ਤਿਵਾਰੀ ਨੇ ਸਾਲ 2008 ‘ਚ ਆਸਟ੍ਰੇਲੀਆ ਖਿਲਾਫ ਵਨਡੇ ਖੇਡ ਕੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਸ ਨੇ ਟੀਮ ਇੰਡੀਆ ਲਈ 12 ਵਨਡੇ ਅਤੇ 3 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ।












