June 8, 2026, 7:06 am
----------- Advertisement -----------
HomeNewsLatest NewsSSM ਦਾ ਗੁਰਨਾਮ ਚੜੂਨੀ ਦੀ ਪਾਰਟੀ ਨਾਲ ਹੋਇਆ ਸਮਝੌਤਾ, ਚੜੂਨੀ ਨੂੰ ਦਿੱਤੀਆਂ...

SSM ਦਾ ਗੁਰਨਾਮ ਚੜੂਨੀ ਦੀ ਪਾਰਟੀ ਨਾਲ ਹੋਇਆ ਸਮਝੌਤਾ, ਚੜੂਨੀ ਨੂੰ ਦਿੱਤੀਆਂ 10 ਸੀਟਾਂ

Published on

----------- Advertisement -----------

ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਦੇ ਨਾਲ ਸਮਝੌਤਾ ਕਰ ਲਿਆ ਗਿਆ ਹੈ ਅਤੇ ਪੰਜਾਬ ਦੇ ਅੰਦਰ ਚੜੂਨੀ ਨੂੰ ਦਸ ਸੀਟਾਂ ਦਿੱਤੀਆਂ ਗਈਆਂ ਹਨ, ਜਿਥੇ ਉਹ ਚੋਣ ਲੜਨਗੇ ਅੱਜ ਸੰਯੁਕਤ ਸਮਾਜ ਮੋਰਚੇ ਨੇ ਆਪਣੇ 20 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਿਸ ਵਿੱਚ ਫਿਰੋਜ਼ਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ ਨਵਾਂਸ਼ਹਿਰ ਤੋਂ ਕੁਲਦੀਪ ਸਿੰਘ ਬਟਾਲਾ ਤੋਂ ਬਲਵਿੰਦਰ ਰਾਜੂ ਲੁਧਿਆਣਾ ਪੱਛਮੀ ਤੋਂ ਤਰੁਣ ਜੈਨ ਬਾਵਾ ਆਤਮ ਨਗਰ ਤੋਂ ਹਰਕੀਰਤ ਰਾਣਾ ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ ਇਸੇ ਤਰ੍ਹਾਂ ਮਲੋਟ ਤੋਂ ਸੁਖਵਿੰਦਰ ਕੁਮਾਰ ਸ੍ਰੀ ਮੁਕਤਸਰ ਸਾਹਿਬ ਤੋਂ ਅਨਰੂਪ ਕੌਰ ਇਸ ਤੋਂ ਇਲਾਵਾ ਪਾਇਲ ਤੋਂ ਸਿਮਰਦੀਪ ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ ਭੁੱਚੋ ਮੰਡੀ ਬਾਬਾ ਚਮਕੌਰ ਸਿੰਘ ਧੂਰੀ ਹਲਕੇ ਤੋਂ ਸਰਬਜੀਤ ਸਿੰਘ ਫਿਰੋਜ਼ਪੁਰ ਦਿਹਾਤੀ ਤੋ ਮੌੜਾਂ ਸਿੰਘ ਰਾਜਾਸਾਂਸੀ ਤੋਂ ਸਤਨਾਮ ਸਿੰਘ ਜਲਾਲਾਬਾਦ ਤੋਂ ਸੁਰਿੰਦਰ ਸਿੰਘ ਸੁਨਾਮ ਤੋਂ ਡਾ ਅਮਰਜੀਤ ਸਿੰਘ ਭਦੌੜ ਤੋਂ ਭਗਵੰਤ ਸਮਾਉ ਬਰਨਾਲਾ ਤੋਂ ਅਭੀਕਰਨ ਸਿੰਘ ਮਾਨਸਾ ਤੋਂ ਗੁਰਨਾਮ ਸਿੰਘ ਭੀਖੀ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ 

ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਚੜੂਨੀ ਨਾਲ ਜਿਨ੍ਹਾਂ ਹਲਕਿਆਂ ਤੇ ਸੀਟਾਂ ਦਾ ਸਮਝੌਤਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਸਮਾਣਾ ਅਜਨਾਲਾ ਨਾਭਾ ਸ੍ਰੀ ਫਤਿਹਗਡ਼੍ਹ ਸਾਹਿਬ ਸੰਗਰੂਰ ਦਾਖਾ ਦਿੜ੍ਹਬਾ ਭੁਲੱਥ ਗੁਰਦਾਸਪੁਰ ਅਤੇ ਸ਼ਾਹਕੋਟ ਸ਼ਾਮਿਲ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਹਲਕਿਆਂ ਤੇ ਗੁਰਨਾਮ ਚੜੂਨੀ ਦੀ ਪਾਰਟੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਪਰ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਸੀਟਾਂ ਤੇ ਗੁਰਨਾਮ ਸਿੰਘ ਨੂੰ ਆਪਣਾ ਸਮਰਥਨ ਦੇਵੇਗਾ ਜਦੋਂ ਕਿ ਬਾਕੀ ਸੀਟਾਂ ਤੇ ਗੁਰਨਾਮ ਸਿੰਘ ਉਨ੍ਹਾਂ ਨੂੰ ਸਮਰਥਨ ਦੇਣਗੇ 

ਉਨ੍ਹਾਂ ਨੇ ਕਿਹਾ ਕਿ ਚੋਣ ਸਿੰਬਲ ਜਲਦ ਉਨ੍ਹਾਂ ਨੂੰ ਮਿਲਣ ਵਾਲਾ ਹੈ ਉਨ੍ਹਾਂ ਕਿਹਾ ਕਿ ਅਸੀਂ ਗੁਰਨਾਮ ਚੜੂਨੀ ਨਾਲ ਵੀ ਗੱਲ ਕਰਾਂਗੇ ਕਿ ਉਹ ਇੱਕੋ ਹੀ ਚੋਣ ਨਿਸ਼ਾਨ ਤੇ ਇਕੱਠੇ ਹੋ ਕੇ ਚੋਣਾਂ ਲੜਨ ਉਨ੍ਹਾਂ ਨੇ ਕਿਹਾ ਕਿ ਗੁਰਨਾਮ ਚੜੂਨੀ ਆਪਣੀ ਪਾਰਟੀ ਰਜਿਸਟਰਡ ਕਰਾ ਚੁੱਕੇ ਨੇ ਅਤੇ ਹੁਣ ਸੰਯੁਕਤ ਸਮਾਜ ਮੋਰਚਾ ਵੀ ਰਜਿਸਟਰਡ ਹੋ ਗਏ ਅਤੇ ਉਨ੍ਹਾਂ ਨੂੰ ਸਿੰਬਲ ਮਿਲਣਾ ਬਾਕੀ ਹੈ 

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...