November 6, 2026, 8:19 am
----------- Advertisement -----------
HomeNewsLatest News'ਹਰ ਸ਼ੁੱਕਰਵਾਰ- ਡੇਂਗੂ ਤੇ ਵਾਰ’ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਘਾਤਕ ਵੈਕਟਰ-ਬੋਰਨ...

‘ਹਰ ਸ਼ੁੱਕਰਵਾਰ- ਡੇਂਗੂ ਤੇ ਵਾਰ’ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਘਾਤਕ ਵੈਕਟਰ-ਬੋਰਨ ਬਿਮਾਰੀ ਤੋਂ ਬਚਾਉਣਾ: ਸਿਹਤ ਮੰਤਰੀ

Published on

----------- Advertisement -----------

ਚੰਡੀਗੜ੍ਹ, 4 ਅਗਸਤ, 2023 (ਬਲਜੀਤ ਮਰਵਾਹਾ)- ਸੂਬੇ ਵਿੱਚ ਘਾਤਕ ਵੈਕਟਰ-ਬੋਰਨ ਬਿਮਾਰੀ ਦੇ ਫੈਲਾਅ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਡੇਂਗੂ ਰੋਕਥਾਮ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ ’ ਦੀ ਸ਼ੁਰੂਆਤ ਕੀਤੀ ਗਈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਡਾਇਰੈਕਟਰ ਸਿਹਤ ਸੇਵਾਵਾਂ, ਐਸ.ਡੀ.ਐਮ ਮੋਹਾਲੀ ਅਤੇ ਹੋਰ ਜ਼ਿਲ੍ਹਾ ਅਤੇ ਮੈਡੀਕਲ ਅਧਿਕਾਰੀਆਂ ਨਾਲ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਪਹੁੰਚੇ, ਜਿੱਥੇ ਉਹਨਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲਾਰਵਾ ਪਨਪਣ ਵਾਲੀਆਂ ਥਾਵਾਂ (ਹਾਟਸਪਾਟਸ) ਦਿਖਾ ਕੇ ਇਸ ਖ਼ਤਰਨਾਕ ਬਿਮਾਰੀ ਦੇ ਕਾਰਨਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਤੌਰ ’ਤੇ ਆਪਣੇ ਘਰਾਂ ਦੇ ਅੰਦਰ-ਬਾਹਰ ਡੇਂਗੂ ਲਾਰਵੇ ਦੇ ਪਨਪਣ (ਪੈਦਾ ਹੋਣ) ਪ੍ਰਤੀ ਸੁਚੇਤ ਰਹਿਣ। ਉਨ੍ਹਾਂ ਪਿੰਡ ਦੇ ਵੱਖ-ਵੱਖ ਘਰਾਂ ਦਾ ਦੌਰਾ ਕਰਨ ਤੋਂ ਇਲਾਵਾ ਮੌਕੇ ’ਤੇ ਪਿੰਡ ਦੇ ਪਾਰਕ, ਪੰਚਾਇਤ ਘਰ, ਸਕੂਲ ਅਤੇ ਸਰਕਾਰੀ ਡਿਸਪੈਂਸਰੀ ਦੀ ਵੀ ਜਾਂਚ ਕੀਤੀ।

ਉਨ੍ਹਾਂ ਕਿਹਾ, “ਇਸ ਦੌਰੇ ਦੌਰਾਨ, ਪਿੰਡ ਦੇ ਲਗਭਗ ਸਾਰੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਮੌਜੂਦਗੀ ਪਾਈ ਗਈ, ਜਿਸ ਨਾਲ ਮੱਛਰ ਪੈਦਾ ਹੋ ਸਕਦੇ ਹਨ।” ਉਹਨਾਂ ਲੋਕਾਂ ਨੂੰ ਸ਼ੁੱਕਰਵਾਰ ਨੂੰ ਕੁਝ ਸਮਾਂ ਕੱਢਣ ਅਤੇ ਮੱਛਰ ਪੈਦਾ ਹੋਣ ਵਾਲੀਆਂ ਸਾਰੀਆਂ ਥਾਵਾਂ ਜਿਵੇਂ ਕਿ ਕੂਲਰ, ਕਬਾੜ, ਗ਼ਮਲਿਆਂ, ਫਰਿੱਜਾਂ ਦੀਆਂ ਪਿਛਲੀਆਂ ਟਰੇਆਂ, ਸਟੋਰ ਕੀਤੇ ਪਾਣੀ ਆਦਿ ਜਿੱਥੇ ਪਾਣੀ ਦੀ ਖੜੋਤ ਹੋ ਸਕਦੀ ਹੈ, ਤੋਂ ਪਾਣੀ ਦਾ ਨਿਕਾਸ ਕਰਨ ਦੀ ਅਪੀਲ ਕੀਤੀ।

ਬਾਅਦ ਵਿੱਚ ਸਿਹਤ ਮੰਤਰੀ ਨੇ ਡੇਂਗੂ ਦੀ ਰੋਕਥਾਮ ਲਈ ਮੱਛਰ ਦਾ ਲਾਰਵਾ ਖਾਣ ਵਾਲੀ ਮੱਛੀ ‘ਗੈਂਬੂਸੀਆ’ ਨੂੰ ਛੱਪੜ ਵਿੱਚ ਛੱਡਿਆ। ਉਨ੍ਹਾਂ ਕਿਹਾ ਕਿ ਇਹ ਮੱਛੀਆਂ ਮਨੁੱਖ ਦੀਆਂ ਮਿੱਤਰ ਹਨ ਕਿਉਂਕਿ ਇਹ ਮੱਛਰਾਂ ਦੀ ਪ੍ਰਜਨਨ ਨੂੰ ਰੋਕਣ ਲਈ ਲਾਰਵੇ ਨੂੰ ਖਾਂਦੀਆਂ ਹਨ।

ਜ਼ਿਕਰਯੋਗ ਹੈ ਕਿ ‘ਗੈਂਬੂਸੀਆ’ ਮੱਛੀ ਨੂੰ ਸਿਹਤ ਟੀਮਾਂ ਵੱਲੋਂ ਜਾਗਰੂਕਤਾ ਦੇ ਉਦੇਸ਼ਾਂ ਲਈ ਆਮ ਲੋਕਾਂ ਨੂੰ ਦਿਖਾਉਣ ਲਈ ਲਿਆਂਦਾ ਗਿਆ ਸੀ। ਇਹ ਮੱਛੀਆਂ ਸਿਹਤ ਵਿਭਾਗ ਕੋਲ ਉਪਲਬਧ ਹਨ ਅਤੇ ਕੋਈ ਵੀ ਵਿਅਕਤੀ ਇਨ੍ਹਾਂ ਨੂੰ ਆਪਣੇ ਘਰਾਂ ਦੇ ਨੇੜੇ ਛੱਪੜਾਂ, ਝੀਲਾਂ ਆਦਿ ਵਿੱਚ ਪਾਉਣ ਲਈ ਮੁਫ਼ਤ ਪ੍ਰਾਪਤ ਕਰ ਸਕਦਾ ਹੈ।

ਡਾ: ਬਲਬੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ ਵੱਲੋਂ ਆਪਣੇ ਘਰਾਂ ਅਤੇ ਆਲੇ-ਦੁਆਲੇ ਲੱਗੀਆਂ ਡੇਂਗੂ ਫੈਕਟਰੀਆਂ ’ਤੇ ਚਿੰਤਾ ਪ੍ਰਗਟਾਈ। ਆਮ ਤੌਰ ’ਤੇ, ਅਸੀਂ ਚੀਜ਼ਾਂ ਨੂੰ ਹਲਕੇ ਵਿੱਚ ਲੈਂਦੇ ਹਾਂ ਪਰ ਜਦੋਂ ਇਹ ਜਾਨ ਲਈ ਖਤਰਾ ਬਣ ਜਾਂਦੀ ਹੈ ਤਾਂ ਹੀ ਫਿਕਰਮੰਦ ਤੇ ਸੁਚੇਤ ਹੁੰਦੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਘਰਾਂ ਨੇੜੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ।

ਉਹਨਾਂ ਕਿਹਾ ,‘‘ਸਾਨੂੰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ, ਜਿਸਦਾ ਮਤਲਬ ਹੈ ਕਿ ਸਾਨੂੰ ਡੇਂਗੂ ਦੇ ਲਾਰਵੇ ਦੇ ਪ੍ਰਜਨਨ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਬਾਹਰ ਕੱਢਣਾ ਚਾਹੀਦਾ ਹੈ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤੇ ਦਾ ਸਮਾਂ ਲਗਦਾ ਹੈ।’’ ਉਨ੍ਹਾਂ ਪਿੰਡ ਦੀਆਂ ਸਿਹਤ ਤੇ ਸੈਨੀਟੇਸ਼ਨ ਕਮੇਟੀਆਂ, ਪੰਚਾਇਤਾਂ ਅਤੇ ਸਕੂਲ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਇਸ ਮਾਰੂ ਬਿਮਾਰੀ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਸਿਹਤ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਪਿੰਡ ਦੇ ਹਰ ਘਰ ਦਾ ਦੌਰਾ ਕਰਨ ਅਤੇ ਡੇਂਗੂ ਦੀਆਂ ਸੰਭਾਵਿਤ ਫੈਕਟਰੀਆਂ ਬਾਰੇ ਜਾਗਰੂਕ ਕਰਨ ਲਈ ਕਿਹਾ ਜੋ ਉਹ ਅਣਜਾਣੇ ਵਿੱਚ ਉਨ੍ਹਾਂ ਦੇ ਨੇੜੇ-ਤੇੜੇ ਮੌਜੂਦ ਹਨ। ਉਨ੍ਹਾਂ ਕਿਹਾ, “ਅਸੀਂ ਅਜਿਹੇ ਕਰੂਸੇਡਰਾਂ ਨੂੰ ਇਨਾਮ ਅਤੇ ਸਨਮਾਨ ਦੇਵਾਂਗੇ, ਜੋ ਡੇਂਗੂ ਦੇ ਲਾਰਵੇ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।’’”

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...