November 14, 2026, 10:44 pm
----------- Advertisement -----------
HomeNewsBreaking Newsਵਿਸ਼ਵ ਪੁਲਿਸ ਖੇਡਾਂ: ਪੰਜਾਬ ਪੁਲਿਸ ਦੇ ਜਵਾਨ ਨੇ ਕੈਨੇਡਾ 'ਚ ਜਿੱਤਿਆ ਚਾਂਦੀ...

ਵਿਸ਼ਵ ਪੁਲਿਸ ਖੇਡਾਂ: ਪੰਜਾਬ ਪੁਲਿਸ ਦੇ ਜਵਾਨ ਨੇ ਕੈਨੇਡਾ ‘ਚ ਜਿੱਤਿਆ ਚਾਂਦੀ ਦਾ ਤਗਮਾ

Published on

----------- Advertisement -----------
  • ਹੁਸ਼ਿਆਰਪੁਰ ਦੇ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਕੈਨੇਡਾ ਵਿੱਚ ਵਿਸ਼ਵ ਪੁਲਿਸ ਖੇਡਾਂ ਦੀ ਦੌੜ ਜਿੱਤੀ

ਹੁਸ਼ਿਆਰਪੁਰ, 5 ਅਗਸਟ 2023 – ਪੰਜਾਬ ਪੁਲਿਸ ਦੇ ਇੱਕ ਜਵਾਨ ਨੇ ਕੈਨੇਡਾ ਦੇ ਵਿਨੀਪੈਗ ਵਿੱਚ ਹੋਈਆਂ ਵਿਸ਼ਵ ਪੁਲਿਸ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਪਰਿਵਾਰ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। 100 ਮੀਟਰ ਦੌੜ ਵਿੱਚ ਕਾਂਸਟੇਬਲ ਗੁਰਪ੍ਰੀਤ ਸਿੰਘ ਵਾਸੀ ਗੜ੍ਹਦੀਵਾਲਾ, ਹੁਸ਼ਿਆਰਪੁਰ ਨੇ ਭਾਗ ਲਿਆ, ਜਿਸ ਵਿੱਚ ਉਹ ਦੂਜੇ ਸਥਾਨ ’ਤੇ ਰਿਹਾ। ਇਸ ਪ੍ਰਾਪਤੀ ਨਾਲ ਉਨ੍ਹਾਂ ਦੇ ਪਿੰਡ ਬੀਹਲਾ ਅਤੇ ਬਾਗਪੁਰ ਅਤੇ ਪਰਿਵਾਰ ਵਿੱਚ ਜਸ਼ਨ ਦਾ ਮਾਹੌਲ ਹੈ।

ਇਸ ਪ੍ਰਾਪਤੀ ਤੋਂ ਬਾਅਦ ਜਵਾਨ ਗੁਰਪ੍ਰੀਤ ਸਿੰਘ ਦੀ ਫੋਟੋ ਹੁਸ਼ਿਆਰਪੁਰ ਪੁਲਿਸ ਨੇ ਆਪਣੇ ਅਧਿਕਾਰਤ ਪੇਜ ‘ਤੇ ਅਪਲੋਡ ਕਰਕੇ ਉਸ ਨੂੰ ਵਧਾਈ ਦਿੱਤੀ ਗਈ ਹੈ। ਦੱਸ ਦੇਈਏ ਕਿ ਇਨ੍ਹਾਂ ਖੇਡਾਂ ਵਿੱਚ 70 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇ ਗੁਰਪ੍ਰੀਤ ਦੇ ਪਿਤਾ ਮਾਸਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪੰਜਾਬ ਪੁਲਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਹੈ।

ਗੁਰਪ੍ਰੀਤ ਕੈਨੇਡਾ ‘ਚ ਚੱਲ ਰਹੀਆਂ ਏਸ਼ੀਅਨ ਖੇਡਾਂ ‘ਚ ਪੰਜਾਬ ਪੁਲਸ ਵੱਲੋਂ ਖੇਡਣ ਗਿਆ ਸੀ, ਜਿਸ ‘ਚ ਪੁੱਤਰ ਨੇ 100 ਮੀਟਰ ਦੌੜ ‘ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਦਾ ਸ਼ੁਰੂ ਤੋਂ ਹੀ ਖੇਡਾਂ ਵੱਲ ਬਹੁਤ ਝੁਕਾਅ ਰਿਹਾ ਹੈ। ਉਹ ਯੂਨੀਵਰਸਿਟੀ ਅਤੇ ਪੰਜਾਬ ਵਿੱਚ ਵੀ ਖੇਡ ਮੁਕਾਬਲਿਆਂ ਵਿੱਚ ਟਾਪਰ ਰਿਹਾ ਹੈ।

ਪਿਤਾ ਨੇ ਦੱਸਿਆ ਕਿ ਗੁਰਪ੍ਰੀਤ ਓਲੰਪਿਕ ਖੇਡਾਂ ਜਿੱਤ ਕੇ ਭਾਰਤ ਅਤੇ ਪੰਜਾਬ ਪੁਲਿਸ ਦਾ ਨਾਂ ਰੌਸ਼ਨ ਕਰਨਾ ਚਾਹੁੰਦਾ ਸੀ। ਗੁਰਪ੍ਰੀਤ ਸਿੰਘ ਨੇ ਵਿਸ਼ਵ ਪੁਲਿਸ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਦਾ ਸਿਹਰਾ ਡੀਜੀਪੀ ਪੰਜਾਬ, ਖੇਡ ਨੂੰ ਉਤਸ਼ਾਹਿਤ ਕਰਨ ਵਾਲੇ ਸਮੁੱਚੇ ਪੁਲਿਸ ਵਿਭਾਗ ਅਤੇ ਗੁਰਪ੍ਰੀਤ ਦੇ ਅਣਥੱਕ ਯਤਨਾਂ ਨੂੰ ਜਾਂਦਾ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਬੇਟੇ ਦੀ ਇਸ ਪ੍ਰਾਪਤੀ ਤੋਂ ਬਹੁਤ ਖੁਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...