September 17, 2026, 6:49 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ ਖ਼ਿਲਾਫ਼ ਕੇਸ ਦਰਜ; ਫਰਾਰ ASI...

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ ਖ਼ਿਲਾਫ਼ ਕੇਸ ਦਰਜ; ਫਰਾਰ ASI ਦੀ ਕਾਰ ‘ਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ

Published on

----------- Advertisement -----------

ਚੰਡੀਗੜ੍ਹ, 8 ਅਗਸਤ, (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ.ਐਸ.ਆਈ. ਨੇ ਆਈ.ਪੀ.ਸੀ. ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐਫ.ਆਈ.ਆਰ ਨੰਬਰ 123 ਮਿਤੀ 19-05-2022 ‘ਚੋਂ ਉਸ (ਸ਼ਿਕਾਇਤਕਰਤਾ) ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ।
ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ (ਭਵਾਨੀਗੜ੍ਹ) ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ।
ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐਫ.ਆਈ.ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...