November 17, 2026, 4:15 am
----------- Advertisement -----------
HomeNewsBreaking Newsਮਨੀਪੁਰ ਹਿੰਸਾ ਦੇ ਵਿਰੋਧ 'ਚ ਅੱਜ ਪੰਜਾਬ ਬੰਦ, ਸਿਰਫ਼ ਐਮਰਜੈਂਸੀ ਸੇਵਾਵਾਂ ਹੀ...

ਮਨੀਪੁਰ ਹਿੰਸਾ ਦੇ ਵਿਰੋਧ ‘ਚ ਅੱਜ ਪੰਜਾਬ ਬੰਦ, ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ

Published on

----------- Advertisement -----------
  • ਵਾਲਮੀਕਿ, ਰਵਿਦਾਸੀਆ ਤੇ ਈਸਾਈ ਭਾਈਚਾਰੇ ਵੱਲੋਂ ਸੰਯੁਕਤ ਤੌਰ ‘ਤੇ ਬੰਦ ਦਾ ਸੱਦਾ

ਚੰਡੀਗੜ੍ਹ, 9 ਅਗਸਤ 2023 – ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ’ਤੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮਨੀਪੁਰ ਵਿੱਚ ਦਲਿਤ ਔਰਤਾਂ ’ਤੇ ਅੱਤਿਆਚਾਰ ਹੋ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਇਹ ਸ਼ਰਮਨਾਕ ਹੈ ਕਿ ਸਰਕਾਰ ਦੀ ਨਾਕਾਮੀ ਤੋਂ ਬਾਅਦ ਸੁਪਰੀਮ ਕੋਰਟ ਨੂੰ ਖੁਦ ਨੋਟਿਸ ਲੈਣਾ ਪਿਆ।

ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਦੇ ਬੰਦ ਦੌਰਾਨ ਕੋਈ ਵੀ ਹੰਗਾਮਾ ਨਹੀਂ ਕਰੇਗਾ। ਬੰਦ ਕਰਨ ਜਾ ਰਹੇ ਭਾਈਚਾਰਿਆਂ ਦਾ ਸਾਂਝੇ ਤੌਰ ‘ਤੇ ਕਹਿਣਾ ਹੈ ਕਿ ਬੇਸ਼ੱਕ ਬਾਜ਼ਾਰ ਤੋਂ ਲੈ ਕੇ ਹਾਈਵੇਅ ਤੱਕ ਬੰਦ ਰਹਿਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ, ਐਂਬੂਲੈਂਸ, ਫਾਇਰ ਬ੍ਰਿਗੇਡ ਨੂੰ ਬਿਲਕੁਲ ਵੀ ਬੰਦ ਨਹੀਂ ਕੀਤਾ ਜਾਵੇਗਾ।

ਇਸਾਈ ਭਾਈਚਾਰੇ ਨਾਲ ਸਬੰਧਤ ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਸਾਂਝੇ ਤੌਰ ’ਤੇ ਸ਼ਾਂਤਮਈ ਢੰਗ ਨਾਲ ਹਿੰਸਾ ਦਾ ਵਿਰੋਧ ਕਰ ਰਹੇ ਹਨ। ਦਿੱਤੇ ਬੰਦ ਦੇ ਸੱਦੇ ਵਿੱਚ ਵੀ ਉਹ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟ ਕਰਨਗੇ। ਇਸਾਈ ਭਾਈਚਾਰੇ ਦੇ ਲੋਕ ਹੱਥਾਂ ਵਿਚ ਪਵਿੱਤਰ ਗ੍ਰੰਥ ਬਾਈਬਲ ਲੈ ਕੇ ਸੜਕਾਂ ‘ਤੇ ਆਪਣੇ ਗੁੱਸੇ ਦਾ ਪ੍ਰਦਰਸ਼ਨ ਕਰਨਗੇ। ਧਰਨੇ ਵਿੱਚ ਵੀ ਉਹ ਬਾਈਬਲ ਲੈ ਕੇ ਹੀ ਬੈਠਣਗੇ।

ਪੰਜਾਬ ਬੰਦ ਦੇ ਅਰਸੇ ਤੋਂ ਬਾਅਦ ਸਾਰੇ ਨਿੱਜੀ ਵਿਦਿਅਕ ਅਦਾਰਿਆਂ ਨੇ ਵੀ ਆਪਣੇ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਸਰਕਾਰੀ ਵਿਦਿਅਕ-ਸਿਖਲਾਈ ਅਦਾਰੇ ਹੋਰਨਾਂ ਦਿਨਾਂ ਵਾਂਗ ਖੁੱਲ੍ਹਣਗੇ। ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਦੇਰ ਸ਼ਾਮ ਹੀ ਉਨ੍ਹਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵੱਲੋਂ ਬਣਾਏ ਵਟਸਐਪ ਗਰੁੱਪ ਵਿੱਚ ਪੰਜਾਬ ਬੰਦ ਕਾਰਨ ਅਦਾਰੇ ਬੰਦ ਰੱਖਣ ਲਈ ਸੁਨੇਹੇ ਪਾਉਣੇ ਸ਼ੁਰੂ ਕਰ ਦਿੱਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...