July 29, 2026, 7:41 pm
----------- Advertisement -----------
HomeNewsLatest Newsਮਾਦਾ ਬਾਘ ਗੌਰੀ ਦੇ ਦੋ ਜਿਉਂਦੇ ਬੱਚਿਆਂ ਵਿੱਚੋਂ ਇੱਕ ਦੀ ਮੌ.ਤ

ਮਾਦਾ ਬਾਘ ਗੌਰੀ ਦੇ ਦੋ ਜਿਉਂਦੇ ਬੱਚਿਆਂ ਵਿੱਚੋਂ ਇੱਕ ਦੀ ਮੌ.ਤ

Published on

----------- Advertisement -----------

ਐਸ.ਏ.ਐਸ.ਨਗਰ, 9 ਅਗਸਤ, 2023 (ਬਲਜੀਤ ਮਰਵਾਹਾ) – ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ, ਕਲਪਨਾ ਕੇ. ਆਈ.ਐਫ.ਐਸ. ਨੇ ਦੱਸਿਆ ਕਿ ਅੱਠ ਘੰਟੇ ਤੋਂ ਵੱਧ ਸਮੇਂ ਤੱਕ ਵੈਟਰਨਰੀ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਛੱਤਬੀੜ ਚਿੜੀਆਘਰ ਦੇ ਵੈਟਰਨਰੀ ਹਸਪਤਾਲ ਦੇ ਨਵਜਾਤ ਦੇਖਭਾਲ ਯੂਨਿਟ ਵਿੱਚ ਮਾਦਾ ਬਾਘ ਗੌਰੀ ਦੇ ਦੋ ਜੀਵਤ ਬੱਚਿਆਂ ਵਿੱਚੋਂ ਇੱਕ ਦੀ ਮੌਤ ਹੋ ਗਈ।
ਵਧੇਰੇ ਜਾਣਕਾਰੀ ਦਿੰਦੇ ਹੋਏ, ਫੀਲਡ ਡਾਇਰੈਕਟਰ ਨੇ ਦੱਸਿਆ ਕਿ 06.08.2023 ਨੂੰ ਮਾਂ ਗੌਰੀ ਦੁਆਰਾ ਹੌਲੀ-ਹੌਲੀ ਦੂਰ ਕਰ ਦਿੱਤੇ ਗਏ, ਇਸ ਬੱਚੇ ਜੋ ਤਿੰਨ ਦਿਨ ਦਾ ਸੀ, ਨੂੰ ਪ੍ਰੋਟੋਕੋਲ ਅਨੁਸਾਰ ਮਾਂ ਤੋਂ ਵੱਖ ਕਰਕੇ ਛੱਤਬੀੜ ਚਿੜੀਆਘਰ ਦੇ ਵੈਟਰਨਰੀ ਹਸਪਤਾਲ ਦੇ ਨਵਜਾਤ ਦੇਖਭਾਲ ਯੂਨਿਟ ਵਿੱਚ ਲਿਜਾਇਆ ਗਿਆ। ਪਰ ਵੈਟਰਨਰੀ ਟੀਮ ਦੀਆਂ 8 ਘੰਟੇ ਤੋਂ ਵੱਧ ਕੋਸ਼ਿਸ਼ਾਂ ਦੇ ਬਾਵਜੂਦ ਅਗਲੇ ਦਿਨ ਇਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਾਦਾ ਬਾਘ ਆਪਣੇ ਦੂਜੇ ਬੱਚੇ ਦੇ ਨਾਲ ਸਾਧਾਰਨ ਵਿਵਹਾਰ ਦਾ ਪ੍ਰਦਰਸ਼ਨ ਕਰ ਰਹੀ ਹੈ ਅਤੇ ਦੂਜੇ ਬੱਚੇ ਨੂੰ ਬਿਲਕੁਲ ਠੀਕ ਤੇ ਤੰਦਰੁਸਤ ਢੰਗ ਨਾਲ ਦੁੱਧ ਚੁੰਘਦੇ ਦੇਖਿਆ ਗਿਆ ਹੈ ਅਤੇ ਚਿੜੀਆਘਰ ਦੀ ਟੀਮ 24×7 ਸੀ ਸੀ ਟੀ ਵੀ ਨਿਗਰਾਨੀ ਅਧੀਨ ਮਾਂ ਅਤੇ ਬੱਚੇ ਦੇ ਵਿਵਹਾਰ ਦੀ ਨਿਗਰਾਨੀ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...