June 15, 2026, 2:56 pm
----------- Advertisement -----------
HomePunjabbusinessਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ...

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 9 ਅਗਸਤ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ।

ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਨ.ਆਰ.ਆਈਜ਼ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਕੀਤੀ ਰੀਵਿਊ ਮੀਟਿੰਗ ਮਗਰੋਂ ਦੱਸਿਆ ਕਿ ਹੁਣ ਤੱਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 3547 ਦੀ ਚੈਕਿੰਗ ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗ਼ੈਰ ਕਾਨੂੰਨੀ ਪਾਈਆਂ ਗਈਆਂ ਹਨ ਅਤੇ 25 ‘ਤੇ ਐਫ਼.ਆਰ.ਆਈ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ।

ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਹੋਰ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਸ.ਡੀ.ਐਮ. ਕਮ ਐਨ.ਆਰ.ਆਈ. ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਆਦਿ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ, ਏਜੰਸੀਆਂ ਸਹੀ ਤਰੀਕੇ ਨਾਲ ਭਾਵ ਕਾਨੂੰਨ ਅਤੇ ਨਿਰਧਾਰਿਤ ਸ਼ਰਤਾਂ ਤਹਿਤ ਕੰਮ ਕਰਨ ਦੀਆਂ ਇਛੁੱਕ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ।

ਐਨ.ਆਰ.ਆਈ. ਮੰਤਰੀ ਨੇ ਜ਼ਿਲ੍ਹਿਆਂ ‘ਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਐਨ.ਆਰ.ਆਈਜ਼ ਨਾਲ ਸਬੰਧਤ ਜਿਹੜੇ ਵੀ ਮਾਮਲੇ ਉਨ੍ਹਾਂ ਨੂੰ ਭੇਜੇ ਜਾਂਦੇ ਹਨ, ਨੂੰ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ ‘ਤੇ ਨਜਿੱਠਣਾ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...